Breaking News
Jamshedpur Big Dharmik Event : नगर कीर्तन में शामिल होने सोनारी गुरुद्वारा पहुंचे डीसी, संगत को बुलाई फतेह, देखें – Video Good News : जमशेदपुर को हार्ट-सेफ सिटी बनाने की पहल, सेक्रेड हार्ट कॉन्वेंट स्कूल में लगा एईडी Action by the Jamshedpur police administration: घाघीडीह मंडल कारा में आधी रात तक चली सघन तलाशी, स्टेशन रोड जाम को चीरते हुए निकला काफिला Uttar Pradesh Politics : आजम खान – आंसुओं में संघर्ष की कहानी और सियासत में वापसी की चुनौती Guru Nanak Jayanti in Jamshedpur : फूलों की बारिश से महकेगा नगर कीर्तन का रास्ता, पालकी साहिब के आगे होगी भव्य पुष्पवर्षा Jamshedpur : महासंघ चुनाव में सियासी उलटफेर, रवींद्र की जमीन खिसकी तो वीरेन्द्र का दबदबा कायम, परिवारवाद पर मचा संग्राम
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਮਾਤਾ ਰਣਜੀਤ ਕੌਰ ਦੀ ਅੰਤਿਮ ਅਰਦਾਸ ’ਚ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਦਿੱਤੀ ਸ਼ਰਧਾਂਜਲੀ

SHARE:

ਮਨਪ੍ਰੀਤ ਸਿੰਘ ਖਾਲਸਾ।

ਅਖੰਡ ਕੀਰਤਨੀ ਜਥਾ ਦਿੱਲੀ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਦੇ ਮਾਤਾ ਸਰਦਾਰਨੀ ਰਣਜੀਤ ਕੌਰ, ਜੋ ਬੀਤੀ 20 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਪੰਥਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਪੁੱਜੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਇਸ ਤੋਂ ਪਹਿਲਾਂ ਮਾਤਾ ਜੀ ਦੀ ਯਾਦ ਵਿੱਚ ਗੁਰਦੁਆਰਾ ਭਾਈ ਜੋਗਾ ਸਿੰਘ ਵਿਖੇ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੀ ਸਮਾਪਤੀ ਸ਼ਨੀਵਾਰ ਨੂੰ ਹੋਈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਸਵੇਰੇ 6 ਵਜੇ ਤੋਂ 11:30 ਵਜੇ ਤੱਕ ਆਸਾ ਕੀ ਵਾਰ ਅਤੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ, ਜਿਸ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਅਰਦਾਸ ਕੀਤੀ ਗਈ। ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਅੰਤਿਮ ਅਰਦਾਸ ਉਪਰੰਤ ਭਾਈ ਅਰਵਿੰਦਰ ਸਿੰਘ ਰਾਜਾ ਨੇ ਮਾਤਾ ਰਣਜੀਤ ਕੌਰ ਨੂੰ ਯਾਦ ਕਰਦਿਆਂ ਭਾਵੁਕ ਹੁੰਦੇ ਹੋਏ ਕਿਹਾ ਕਿ ਮਾਤਾ ਜੀ ਦਾ ਜੀਵਨ ਗੁਰਬਾਣੀ, ਸੇਵਾ, ਸਿਮਰਨ ਅਤੇ ਪਰਿਵਾਰਕ ਸੰਸਕਾਰਾਂ ਨੂੰ ਸਮਰਪਿਤ ਰਿਹਾ। ਉਨ੍ਹਾਂ ਕਿਹਾ ਕਿ ਮਾਤਾ ਜੀ ਨੇ ਸਾਰੀ ਉਮਰ ਪਰਿਵਾਰ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਰੱਖਿਆ ਅਤੇ ਹਰ ਔਖੀ ਘੜੀ ਵਿੱਚ ਹੌਸਲਾ, ਸਬਰ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੱਤਾ।

Gambhir Car Associate Motion Ads

ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਗੁਰਸਿੱਖੀ ਜੀਵਨ-ਜਾਚ ਪਰਿਵਾਰ ਅਤੇ ਨਜ਼ਦੀਕੀ ਸੰਗਤ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹੇਗੀ। ਭਾਈ ਅਰਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਮਾਤਾ ਜੀ ਦਾ ਸਰੀਰਕ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰ ਉਨ੍ਹਾਂ ਵੱਲੋਂ ਦਿੱਤੇ ਸੰਸਕਾਰ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਸਦਾ ਪਰਿਵਾਰ ਦੇ ਜੀਵਨ ਦਾ ਹਿੱਸਾ ਬਣੀ ਰਹੇਗੀ। ਇਸ ਮੌਕੇ ਸਮੂਹ ਸੰਗਤ ਵੱਲੋਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਅੰਤ ਵਿੱਚ ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰਨ ਵਾਲੀਆਂ ਸਮੂਹ ਸੰਗਤਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਪੰਥਕ ਸ਼ਖ਼ਸੀਅਤਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर