(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੀਆਂ ਦੋ ਚੇਲਿਆਂ ਨਾਲ ਜਬਰਜਿਨਾਹ ਦੇ ਦੋਸ਼ਾਂ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੰਗਲਵਾਰ ਨੂੰ ਇੱਕ ਵਾਰ ਫਿਰ 30 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਪਿਛਲੇ ਚਾਰ ਸਾਲਾਂ ਵਿੱਚ ਰਾਮ ਰਹੀਮ ਸਿੰਘ ਦੀ ਇਹ 12ਵੀਂ ਪੈਰੋਲ ਹੈ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਦਾ ਸਖ਼ਤ ਨਿਖੇਧੀ ਕਰਦਿਆਂ ਇਕ ਬਿਆਨ ਰਾਹੀਂ ਕਿ ਇਕ ਪਾਸੇ ਰਾਮ ਰਹੀਮ ਜੋ ਕਿ ਗੰਭੀਰ ਦੋਸ਼ਾਂ ਦਾ ਅਪਰਾਧੀ ਹੈ, ਨੂੰ ਚਾਰ ਸਾਲਾਂ ਵਿਚ ਲਗਾਤਾਰ ਕਦੇ ਪੈਰੋਲ ਕਦੇ ਫਰਲੋ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਸਿੱਖ ਸਿਆਸੀ ਬੰਦੀ ਸਿੰਘਾਂ ਨੂੰ ਪੈਰੋਲ ਤਾਂ ਦੂਰ ਫਰਲੋ ਤਕ ਨਹੀਂ ਦਿੱਤੀ ਜਾਂਦੀ।

ਇਕ ਮੁੱਲਕ ਅੰਦਰ ਦੋਹਰਾ ਕਾਨੂੰਨ ਕਿਉਂ.? ਕਿ ਸਿੱਖ ਇਸ ਮੁੱਲਕ ਦੇ ਵਾਸੀ ਨਹੀਂ ਹਨ.? ਜਾਂ ਜਾਣਬੁਝ ਕੇ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਵਾਰ ਵਾਰ ਅਹਿਸਾਸ ਕਰਵਾਇਆ ਜਾ ਰਿਹਾ ਹੈ । ਮੌਜੂਦਾ ਸਰਕਾਰਾਂ ਨੂੰ ਇਹ ਨਹੀਂ ਭੁਲਣਾ ਚਾਹੀਦਾ ਹੈ ਕਿ ਇਸ ਮੁੱਲਕ ਨੂੰ ਆਜ਼ਾਦ ਕਰਵਾਉਣ ਵਿਚ ਸਿੱਖਾਂ ਨੇ 92% ਕੁਰਬਾਣੀਆਂ ਦਿੱਤੀਆਂ ਹਨ ਤੇ ਉਨ੍ਹਾਂ ਨਾਲ ਕੀਤਾ ਜਾ ਰਿਹਾ ਵਿਵਹਾਰ ਉਨ੍ਹਾਂ ਅੰਦਰ ਬੇਗਾਨਿਗੀ ਦਾ ਅਹਿਸਾਸ ਕਰਵਾ ਰਿਹਾ ਹੈ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version