Delhi : ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਮਾਰੀ ਜਾ ਰਹੀ ਹੈ ਸੱਟ: ਅਖੰਡ ਕੀਰਤਨੀ ਜੱਥਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਅਤੇ ਭਾਈ ਅਰੁਣਪਾਲ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਬਾਹਰ ਲਿਆ ਕੇ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕੀ ਇਹ ਵੋਟਾਂ ਲਈ ਕੀਤੀ ਜਾ ਰਹੀ ਰਾਜਨੀਤੀ ਤਾਂ ਨਹੀਂ ਹੈ.? ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬੰਦ ਸਿੱਖਾਂ ਲਈ ਪੂਰੀ ਕੌਮ ਸੰਘਰਸ਼ ਦੇ ਰਾਹ ’ਤੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਹੈ। ਇਥੋਂ ਤੱਕ ਕਿ ਕਈ ਸਿੱਖਾਂ ਬੰਦੀਆਂ ਨੂੰ ਪੈਰੋਲ ਦੇ ਹੱਕ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਪਰਾਧ ਦੀ ਪਰਿਭਾਸ਼ਾ ਦੋਸ਼ੀਆਂ ਲਈ ਵੱਖ-ਵੱਖ ਨਿਰਧਾਰਤ ਕਰਨੀ ਕਾਨੂੰਨ ਅਤੇ ਸੰਵਿਧਾਨ ਦੀ ਵੀ ਉਲੰਘਣਾ ਹੈ।

Gambhir Car Associate Motion Ads Motion Ads

ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਡੇਰਾ ਮੁਖੀ ਜਿਸ ਦਾ ਕਤਲ ਤੇ ਜਬਰ ਜਨਾਹ ਦੇ ਨਾਲ-ਨਾਲ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ, ਨੂੰ ਛੱਡ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਸੱਟ ਮਾਰੀ ਜਾ ਰਹੀ ਹੈ।

[ays_poll id=1]
सबसे ज्यादा पढ़ी गई

Horoscope

Weather

और पढ़ें