(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸਦਰ ਬਾਜ਼ਾਰ ਦੀ ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ ਸਕੱਤਰ ਰਾਕੇਸ਼ ਯਾਦਵ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਣ ਵਾਲੇ ਕ੍ਰਾਂਤੀਕਾਰੀ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ, ਚੰਦਰਸ਼ੇਖਰ ਆਜ਼ਾਦ, ਰਾਮ ਪ੍ਰਸਾਦ ਬਿਸਮਿਲ, ਅਸ਼ਫ਼ਾਕੂਲਾਹ ਖਾਨ ਸਮੇਤ ਸਮੂਹ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦੇ ਦਰਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਮੌਕੇ ਰਜਿੰਦਰ ਸ਼ਰਮਾ, ਕਮਲ ਕੁਮਾਰ, ਸੁਰੇੰਦਰ ਮਹਿੰਦਰੂ, ਗੋਪਾਲ ਗਰੋਵਰ, ਰਮੇਸ਼ ਸੱਚਦੇਵਾ ਸਮੇਤ ਵਡੀ ਗਿਣਤੀ ਵਿਚ ਹਾਜਿਰ ਵਪਾਰੀਆਂ ਨੇ ਕ੍ਰਾਂਤੀਕਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਜੇਕਰ ਸਰਕਾਰ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕਰਦੀ ਹੈ ਤਾਂ ਇਸ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋ ਸਕਦੀ। ਕਿਉਂਕਿ ਜਦੋਂ ਵੀ ਕਿਸੇ ਕ੍ਰਾਂਤੀਕਾਰੀ ਦਾ ਜਨਮ ਦਿਨ ਜਾਂ ਸ਼ਹੀਦੀ ਦਿਹਾੜਾ ਆਉਂਦਾ ਹੈ ਤਾਂ ਅਸੀਂ ਹਮੇਸ਼ਾ ਸਰਕਾਰ ਤੋਂ ਇਹੀ ਮੰਗ ਕਰਦੇ ਹਾਂ।
ਪਰਮਜੀਤ ਸਿੰਘ ਪੰਮਾ ਅਤੇ ਰਾਕੇਸ਼ ਯਾਦਵ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਜੇਕਰ ਕੋਈ ਮੰਤਰੀ ਜਾਂ ਨੇਤਾ ਬਣ ਜਾਂਦਾ ਹੈ ਤਾਂ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਸਰਕਾਰ ਵੱਲੋਂ ਸਾਰੀਆਂ ਸਹੂਲਤਾਂ ਮਿਲਦੀਆਂ ਹਨ ਪਰ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸਾਡੇ ਕ੍ਰਾਂਤੀਕਾਰੀਆਂ ਨੂੰ ਨਹੀਂ ਮਿਲਦੀਆਂ। ਨਾ ਤਾਂ ਸ਼ਹੀਦ ਦਾ ਦਰਜਾ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਕੋਈ ਵੀ ਸਹੂਲਤ ਦਿੱਤੀ ਜਾਂਦੀ ਹੈ, ਜਿਸ ਲਈ ਸਰਕਾਰ ਨੂੰ ਜਲਦੀ ਤੋਂ ਜਲਦੀ ਫੈਸਲਾ ਲੈਣਾ ਚਾਹੀਦਾ ਹੈ ਅਤੇ ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਫੈਸਲਾ ਕਰਨਾ ਚਾਹੀਦਾ ਹੈ।