Breaking News
Jharkhand Police Big Succes : झारखंड का कुख्यात गैंगस्टर सुजीत सिन्हा पुलिस एनकाउंटर में ढेर, जेल शिफ्टिंग के दौरान भागने की कोशिश का दावा Jamshedpur Crime : नशे के खिलाफ आवाज उठाने की सजा या गैंगवार? बर्मामाइंस में शांति समिति सदस्य पर 11 राउंड फायरिंग, हालत गंभीर, दर्जन भर खोखे बरामद, देखें – Video Jamshedpur : श्री गुरु हरकिशन साहिब जी का प्रकाश उत्सव किताडी गुरुद्वारा में श्रद्धा व उत्साह के साथ मनाया गया असंगी चेक डैम में NIT जमशेदपुर के छात्र के डूबने से हड़कंप, किया सड़क जाम साथी ने की थी गुलशन की हत्या, हादसा दिखाने के लिए पटरी किनारे फेंका शव दलमा में अत्याधुनिक इको रेस्ट हाउस, पर्यटकों को मिलेगी लग्जरी सुविधा

Delhi : ਪੰਜਾਬੀ ਸਾਂਝਾ ਪਰਿਵਾਰ ਵਲੋਂ ਵਿਸਾਖੀ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਤਿਉਹਾਰ ਕਿਸੇ ਦੇਸ਼ ਜਾਂ ਕੌਮ ਦਾ ਧਾਰਮਿਕ ਜਾਂ ਇਤਿਹਾਸਕ ਵਿਰਸਾ ਹੁੰਦਾ ਹੈ। ਦੇਸ਼ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸਦਾ ਸੰਬੰਧ ਇਤਿਹਾਸਿਕ, ਧਾਰਮਿਕ, ਸੱਭਿਆਚਾਰਕ ਆਰਥਿਕ ਪੱਖ ਨਾਲ ਹੈ। ਜੇਕਰ ਪੰਜਾਬੀ ਵਿਰਸੇ ਦੇ ਤਿਉਹਾਰ ਤੇ ਝਾਤ ਮਾਰੀਏ ਤਾਂ ਪੰਜਾਬੀ ਵਿਰਸੇ ਵਿਚ ਵਿਸਾਖੀ ਦਾ ਤਿਉਹਾਰ ਬਹੁਤ ਵੱਡੀ ਅਹਿਮੀਅਤ ਰੱਖਦਾ ਹੈ ਤੇ ਇਹ ਦੇਸਾਂ ਵਿਦੇਸ਼ਾਂ ਵਿਚ ਬਹੁਤ ਲੋਕਪ੍ਰਿਅ ਤਿਓਹਾਰ ਹੈ ਅਤੇ ਇਸ ਦੀ ਆਪਣੀ ਵੱਖਰੀ ਹੀ ਪਛਾਣ ਹੈ।

ਪੰਜਾਬੀ ਸਾਂਝਾ ਪਰਿਵਾਰ ਵਲੋਂ ਮੋਤੀ ਨਗਰ ਦੇ ਰਿਟਜ਼ ਬੇਨਕੂਇਟ ਹਾਲ ਵਿਚ ਵਿਸਾਖੀ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭੰਗੜਾ ਪਾਰਟੀ ਵਲੋਂ ਭੰਗੜਾ ਅਤੇ ਗਿੱਧੇ ਦੇ ਰੰਗਾਂਰੰਗ ਪ੍ਰੋਗਰਾਮ ਕੀਤੇ ਗਏ ਜਿਨ੍ਹਾਂ ਨੂੰ ਦੇਖਦਿਆਂ ਹਾਜ਼ਿਰੀਨ ਲੋਕਾਂ ਨੇ ਵੀਂ ਇਸ ਵਿਚ ਹਿੱਸਾ ਲੈ ਕੇ ਹੋਰ ਰੰਗ ਭਰ ਦਿੱਤੇ ਸਨ । ਇਸ ਮੌਕੇ ਪੰਜਾਬੀ ਫਿਲਮਸਟਾਰ ਕਰਨਦੀਪ ਸਿੰਘ ਰਾਇਤ, ਦਿੱਲੀ ਕੈਬਿਨੇਟ ਮਨਿਸਟਰ ਮਨਜਿੰਦਰ ਸਿੰਘ ਸਿਰਸਾ ਅਤੇ ਰਾਮਗੜੀਆਂ ਫੈਡਰੇਸ਼ਨ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਰਾਇਤ ਉਚੇਚੇ ਤੌਰ ਤੇ ਹਾਜਿਰ ਹੋਏ ਸਨ।

Gambhir Car Associate Motion Ads Motion Ads

ਸੰਸਥਾ ਦੇ ਪ੍ਰਧਾਨ ਬੀਬੀ ਰਣਜੀਤ ਕੌਰ, ਸਕੱਤਰ ਕੁਲਦੀਪ ਸ਼ਰਮਾ, ਵਾਈਸ ਪ੍ਰੈਸੀਡੈਂਟ ਅਮਰਜੀਤ ਸਿੰਘ, ਸ਼੍ਰੀਮਤੀ ਸ਼ਸ਼ੀ ਬਾਲੀ ਮਹਿਤਾ, ਕੰਵਲ ਕੌਛੜ, ਕਲੱਚਰ ਸਕੱਤਰ ਅਮਰਦੀਪ ਕੌਰ ਅਤੇ ਮਹਿਲਾ ਮੋਰਚਾ ਦੇ ਪ੍ਰਧਾਨ ਸਾਨੂ ਵਧਵਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਧਾਰਮਿਕ ਅਤੇ ਰਾਜਨੀਤਿਕ ਜੱਥੇਬੰਦੀਆਂ ਦੇ ਮੁੱਖੀ ਅਤੇ ਮੈਂਬਰ ਹਾਜਿਰ ਸਨ ਜਿਨ੍ਹਾਂ ਨੂੰ ਉਨ੍ਹਾਂ ਦੀਆਂ ਵੱਖ ਵੱਖ ਖੇਤਰ ਵਿਚ ਕੀਤੀ ਗਈ ਸੇਵਾਵਾਂ ਵਜੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਕੋਲੋਂ ਕੁਝ ਮੁਕਾਬਲੇ ਕਰਵਾਏ ਗਏ ਸਨ ਜਿਨ੍ਹਾਂ ਵਿਚ ਦੇਸੀ ਮਹੀਨਿਆਂ ਦੇ ਨਾਮ, ਬੋਲੀਆਂ, ਬੁਝਾਰਤਾਂ ਅਤੇ ਹੋਰ ਬਹੁਤ ਕੁਝ ਪੁੱਛਿਆ ਗਿਆ ਸੀ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਸੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर