Breaking News
Panthic organizations in Germany : ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ Sindri : इंकलाबी नौजवान सभा की बैठक में 500 सदस्य बनाने का लक्ष्य, 27 सितंबर को नगर सम्मेलन की तैयारी Delhi High Court Order : ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ, ਰਿਹਾਈ ਦਾ ਰਾਹ ਸਾਫ਼—ਨੌਂ ਸਾਲਾਂ ਦੀ ਕੈਦ ਨੇ ਖੜ੍ਹੇ ਕੀਤੇ ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ Delhi : ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ : ਸਰਨਾ Dhanbad : सिंदरी में कानून व्यवस्था बिगड़ रही है, पुलिस प्रशासन गश्त बढ़ाए : विकास कुमार ठाकुर Delhi : ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਰੋਕਣ ’ਤੇ ਸਿੱਖਾਂ ਨਾਲ ਬੇਇਨਸਾਫ਼ੀ ਦਾ ਦੋਸ਼, ਸਿਰਸਾ ਨੂੰ ਅਸਤੀਫ਼ੇ ਦੀ ਚੁਣੌਤੀ : ਜੀ.ਕੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਰੋਕਣ ’ਤੇ ਸਿੱਖਾਂ ਨਾਲ ਬੇਇਨਸਾਫ਼ੀ ਦਾ ਦੋਸ਼, ਸਿਰਸਾ ਨੂੰ ਅਸਤੀਫ਼ੇ ਦੀ ਚੁਣੌਤੀ : ਜੀ.ਕੇ

SHARE:

ਸਿੱਖ ਮੰਗਾਂ ਮੰਨੋ, ਨਹੀਂ ਤਾਂ ਦੀਵਿਆਂ ਦੀ ਥਾਂ ਸਵਾਲ ਜਗਣਗੇ

ਮਨਪ੍ਰੀਤ ਸਿੰਘ ਖਾਲਸਾ।

ਭਾਈ ਜਗਤਾਰ ਸਿੰਘ ਹਵਾਰਾ ਨੂੰ ਮੰਡੋਲੀ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਨਾ ਕਰਨ ਦੇ ਫ਼ੈਸਲੇ ਨੂੰ ਲੈ ਕੇ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਅਤੇ ਕੇਂਦਰ ਸਰਕਾਰ ’ਤੇ ਸਿੱਖ ਬੰਦੀਆਂ ਨਾਲ ਕਾਨੂੰਨੀ ਤੌਰ ’ਤੇ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ ਹੈ। ਜੀ.ਕੇ. ਮੁਤਾਬਕ ਇੱਕ ਪਾਸੇ ਭਾਈ ਹਵਾਰਾ ਦੀ ਜੇਲ੍ਹ ਤਬਦੀਲੀ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ, ਦੂਜੇ ਪਾਸੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਹੋ ਚੁੱਕੀ ਹੈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਰਹਿਮ ਦੀ ਅਪੀਲ ’ਤੇ ਵੀ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਕੀ ਸਿੱਖ ਬੰਦੀਆਂ ਲਈ ਦੇਸ਼ ਵਿੱਚ ਵੱਖਰੇ ਕਾਨੂੰਨੀ ਮਾਪਦੰਡ ਲਾਗੂ ਕੀਤੇ ਜਾ ਰਹੇ ਹਨ? ਜੀ.ਕੇ. ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਸਿੱਖ ਮੁੱਦਿਆਂ ਦੇ ਹੱਲ ਦੇ ਦਾਅਵਿਆਂ ਦੇ ਉਲਟ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਚੁੱਪ ਹੈ।

ਜੀ.ਕੇ. ਨੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸਿੱਧੇ ਤੌਰ ’ਤੇ ਘੇਰਦਿਆਂ ਕਿਹਾ ਕਿ ਜੇ ਉਹ ਸਿੱਖਾਂ ਦੇ ਮਸਲੇ ਹੱਲ ਕਰਵਾਉਣ ਲਈ ਸਰਕਾਰ ਵਿੱਚ ਸ਼ਾਮਲ ਹੋਏ ਸਨ ਤਾਂ ਹੁਣ ਬੰਦੀ ਸਿੰਘਾਂ ਦੇ ਮਾਮਲੇ ’ਤੇ ਆਪਣੀ ਸਰਕਾਰ ਸਾਹਮਣੇ ਆਵਾਜ਼ ਉਠਾਉਣ। ਉਨ੍ਹਾਂ ਦੋਸ਼ ਲਾਇਆ ਕਿ ਨਾ ਦਿੱਲੀ ਗੁਰਦੁਆਰਾ ਕਮੇਟੀ ਸਿੱਖ ਮੁੱਦਿਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਬੋਲ ਰਹੀ ਹੈ ਅਤੇ ਨਾ ਹੀ ਸਿਰਸਾ ਵੱਲੋਂ ਇਨ੍ਹਾਂ ਮਾਮਲਿਆਂ ’ਤੇ ਠੋਸ ਦਖ਼ਲ ਦਿੱਤਾ ਜਾ ਰਿਹਾ ਹੈ। ਜੀ.ਕੇ. ਨੇ ਸਿਰਸਾ ਨੂੰ ਬੰਦੀ ਸਿੰਘਾਂ ਲਈ ਸਪਸ਼ਟ ਪੱਖ ਲੈਣ ਜਾਂ ਅਸਤੀਫ਼ਾ ਦੇਣ ਦੀ ਚੁਣੌਤੀ ਦਿੱਤੀ। ਪ੍ਰਧਾਨ ਮੰਤਰੀ ਦੇ ਜਨਮਦਿਨ ਮੌਕੇ ਦੀਵੇ ਜਗਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੀਆਂ ਮੰਗਾਂ ਮੰਨ ਕੇ ਅਜਿਹਾ ਮੌਕਾ ਦੇਣਾ ਚਾਹੀਦਾ ਹੈ ਕਿ ਸਿੱਖ ਵੀ ਸਰਕਾਰ ਦੇ ਹੱਕ ਵਿੱਚ ਖੁਸ਼ੀ ਨਾਲ ਦੀਵੇ ਜਗਾਉਣ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर