ਨਵੀਂ ਦਿੱਲੀ ਮਨਪ੍ਰੀਤ ਸਿੰਘ ਖਾਲਸਾ)
ਗੁਰੂ ਸਾਹਿਬਾਨਾਂ ਦੀ ਸਿੱਖਾਂ ਨੂੰ ਬਖਸ਼ਿਸ਼ ਕੀਤੀ ਦਸਤਾਰ ਜਿਸ ਨਾਲ ਸਿੱਖ ਦੀ ਦੁਨੀਆਂ ਵਿੱਚ ਇੱਕ ਵੱਖਰੀ ਪਛਾਣ ਹੈ । ਇਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ “ ਦਸਤਾਰ ਸਜਾਉਣ ਦਾ ਇਕ ਵਿਸ਼ੇਸ਼ ਮੁਕਾਬਲਾ “ ਐਤਵਾਰ, 26 ਜਨਵਰੀ 2025 ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਵੇਰੇ 11:30 ਤੋਂ ਸ਼ਾਮ 4 ਵਜੇ ਤੱਕ ਸਰੋਵਰ ਦੀ ਪਰਿਕਰਮਾ ‘ ਚ ਕਰਵਾਇਆ ਜਾ ਰਿਹਾ ਹੈ।
ਇਸ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਪਤਿਤਪਣੇ ਤੋਂ ਬਚਾਉਣਾ, ਸਿੱਖੀ ਨਾਲ ਜੋੜਨਾ, ਸਿੱਖ ਸਿਧਾਂਤਾਂ ਅਤੇ ਉਪਦੇਸ਼ਾਂ ’ਤੇ ਪਹਿਰਾ ਦੇ ਕੇ ਸਿੱਖੀ ਸਰੂਪ ਅਤੇ ਸੱਚੇ ਜੀਵਨ ਦੀ ਜਾਂਚ ਸਿਖਾਉਣਾ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ ਇਸ ਦਸਤਾਰ ਮੁਕਾਬਲੇ ਵਿੱਚ ਵਡੀ ਗਿਣਤੀ ਅੰਦਰ ਹਿੱਸਾ ਲੈਣ ਦੀ ਅਪੀਲ ਕੀਤੀ ਹੈ।