ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਿਆ ਜਾਇਜ਼ਾ






































(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ਼੍ਰੀ ਜਸਵੰਤ ਸਿੰਘ ਜ਼ਫ਼ਰ ਵੱਲੋਂ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਸਥਿਤ ਸਾਹਿਤ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ। ਇਸ ਮੌਕੇ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਉਹਨਾਂ ਵੱਲੋਂ ਪੰਜਾਬ ਭਵਨ ਦੇ ਬੀ ਬਲਾਕ ਵਿਚ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਵਿਭਾਗ ਦੇ ਸਥਾਨਕ ਦਫਤਰ ਦੀ ਇੰਚਾਰਜ ਸ੍ਰੀਮਤੀ ਕਰੁਣਾ ਵੱਲੋਂ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਤੋਂ ਇਲਾਵਾ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਨੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ, ਸ਼ਰੂਤੀ ਸਿੰਘ (ਆਈ.ਏ.ਐੱਸ.) ਅਤੇ ਡਿਪਟੀ ਰੈਜ਼ੀਡੈਂਟ ਕਮਿਸ਼ਨਰ, ਅਸਿਤਾ ਸ਼ਰਮਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸਮੁੱਚੇ ਪੰਜਾਬ ਭਵਨ ਵਿਚ ਪੰਜਾਬੀ ਸਾਹਿਤ, ਸੱਭਿਆਚਾਰ ਦੇ ਮਾਧਿਅਮ ਨਾਲ ਦਿੱਖ ਵਧਾਉਣ ਬਾਰੇ ਵੱਖ-ਵੱਖ ਸੰਭਾਵਨਾਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਦੌਰਾਨ ਪੰਜਾਬ ਭਵਨ ਦੀ ਡਿਓਢੀ, ਵਰਾਂਡੇ ਅਤੇ ਕਮਰਿਆਂ ਵਿਚ ਪੰਜਾਬ ਦੇ ਮਹਾਨ ਸਾਹਿਤਕਾਰਾਂ ਦੇ ਪੋਸਟਰ ਅਤੇ ਰਚਨਾਵਾਂ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਤੇ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਆਲੋਕ ਚਾਵਲਾ ਵੀ ਮੌਜੂਦ ਸਨ।