Delhi Election : ਅਰਵਿੰਦ ਕੇਜਰੀਵਾਲ ਦੇ ਪਾਰਟੀ ਵਰਕਰਾਂ ਤੇ ਭਾਜਪਾ ਨੇਤਾ ਕਰ ਰਹੇ ਹਮਲਾ, ਚੋਣ ਕਮਿਸ਼ਨਰ ਨੂੰ ਸ਼ਿਕਾਇਤ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ’ਤੇ ਹਮਲੇ ਕੀਤੇ ਜਾ ਰਹੇ ਹਨ। ਕੇਜਰੀਵਾਲ ਨੇ ਐਤਵਾਰ ਨੂੰ ਇਸ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਕੇਜਰੀਵਾਲ ਨੇ ਮੁੱਖ ਚੋਣ ਕਮਿਸ਼ਨਰ ਅਤੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਪਾਰਟੀ ਵਰਕਰਾਂ ‘ਤੇ ਹਮਲਿਆਂ ਅਤੇ ਪੁਲਿਸ ਦੁਆਰਾ ਕਥਿਤ ਤੌਰ ‘ਤੇ ਪਰੇਸ਼ਾਨ ਕਰਨ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਕੇਜਰੀਵਾਲ ਨੇ ਪੱਤਰ ‘ਚ ਕੁਝ ਮੰਗਾਂ ਵੀ ਕੀਤੀਆਂ ਹਨ। ਪੱਤਰ ਵਿੱਚ ਕੇਜਰੀਵਾਲ ਨੇ ਲਿਖਿਆ ਕਿ ਨਵੀਂ ਦਿੱਲੀ ਵਿਧਾਨ ਸਭਾ ਵਿੱਚ ਆਜ਼ਾਦ ਚੋਣ ਨਿਗਰਾਨ ਨਿਯੁਕਤ ਕੀਤੇ ਜਾਣੇ ਚਾਹੀਦੇ ਹਨ। ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਅਜਿਹੀਆਂ ਘਟਨਾਵਾਂ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਹਮਲਾ ਕਰਨ ਵਾਲੇ ਭਾਜਪਾ ਵਰਕਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। 27 ਜਨਵਰੀ ਨੂੰ ਤਿਲਕ ਮਾਰਗ ਥਾਣਾ ਪੁਲਸ ਨੇ ਕਥਿਤ ਤੌਰ ‘ਤੇ ਚੇਤਨ ਨਾਂ ਦੇ ‘ਆਪ’ ਵਰਕਰ ਨੂੰ ਝੂਠੇ ਕੇਸ ‘ਚ ਫਸਾਇਆ, ਉਸ ਨੂੰ ਹਿਰਾਸਤ ‘ਚ ਲੈ ਕੇ ਇੰਨਾ ਤਸ਼ੱਦਦ ਕੀਤਾ ਕਿ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।

Gambhir Car Associate Motion Ads Motion Ads

ਪੱਤਰ ‘ਚ ਉਨ੍ਹਾਂ ਲਿਖਿਆ ਕਿ ਇਸੇ ਤਰ੍ਹਾਂ ਵਲੰਟੀਅਰ ਓਮਪ੍ਰਕਾਸ਼ ਨੂੰ ਥਾਣੇ ਬੁਲਾ ਕੇ ਨਾਜਾਇਜ਼ ਹਿਰਾਸਤ ‘ਚ ਲਿਆ ਗਿਆ ਅਤੇ ਗਲਤ ਤਰੀਕੇ ਨਾਲ ਮਾਮਲਾ ਦਰਜ ਕੀਤਾ ਗਿਆ। ਬੰਟੀ ਨਾਂ ਦੇ ‘ਆਪ’ ਵਰਕਰ ਨੂੰ ਭਾਜਪਾ ਦੇ ਇਕ ਵਰਕਰ ਨੇ ਧਮਕਾਇਆ ਅਤੇ ਬਾਅਦ ‘ਚ ਨਾਜਾਇਜ਼ ਪੁਲਸ ਹਿਰਾਸਤ ‘ਚ ਰੱਖਿਆ। ਕਿਦਵਈ ਨਗਰ ‘ਚ ਰਾਜਾ ਨਾਂ ਦੇ ‘ਆਪ’ ਵਰਕਰ ਨੂੰ ਥੱਪੜ ਮਾਰਿਆ ਗਿਆ ਅਤੇ ਉਸ ਦੀ ਪ੍ਰਚਾਰ ਸਮੱਗਰੀ ਖੋਹ ਲਈ ਗਈ। ਤੁਗਲਕ ਲੇਨ ਝੁੱਗੀ ‘ਚ ‘ਆਪ’ ਵਰਕਰ ਉਮੇਸ਼ ਨੂੰ ਧਮਕੀ ਮਿਲੀ ਹੈ ਕਿ ਉਹ ਚੋਣਾਂ ਤੋਂ ਬਾਅਦ ਦੇਖ ਲਵੇਗਾ।

ਸਾਂਗਲੀ ਮੈੱਸ ‘ਚ ਵਪਾਰੀਆਂ ਨੂੰ ਧਮਕੀ ਦਿੱਤੀ ਗਈ ਕਿ ‘ਆਪ’ ਤੋਂ ਦੂਰੀ ਬਣਾਈ ਰੱਖਣ ਲਈ ਉਨ੍ਹਾਂ ਦੀਆਂ ਦੁਕਾਨਾਂ ਨੂੰ ਢਾਹ ਦਿੱਤਾ ਜਾਵੇਗਾ। 18 ਜਨਵਰੀ ਨੂੰ ਲਾਲ ਬਹਾਦੁਰ ਸਦਨ, ਗੋਲ ਮਾਰਕੀਟ ਵਿਖੇ ਅਰਵਿੰਦ ਕੇਜਰੀਵਾਲ ਦੇ ਕਾਫਲੇ ‘ਤੇ ਹਮਲਾ ਹੋਇਆ ਸੀ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਕੀਤੀ ਸੀ। ਇਸ ਪੋਸਟ ਰਾਹੀਂ ਬੀਜੇਪੀ ‘ਤੇ ਇਲਜ਼ਾਮ ਲਗਾਏ। ਪੋਸਟ ਵਿੱਚ ਲਿਖਿਆ ਗਿਆ ਸੀ ਕਿ ਭਾਜਪਾ ਦੇ ਗੁੰਡੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਲਗਾਤਾਰ ਜਾਨਲੇਵਾ ਹਮਲੇ ਕਰ ਰਹੇ ਹਨ। ਪੱਤਰਕਾਰਾਂ ‘ਤੇ ਵੀ ਹਮਲੇ ਹੋ ਰਹੇ ਹਨ। ਭਾਜਪਾ ਹਿੰਸਾ ਦੇ ਆਧਾਰ ‘ਤੇ ਚੋਣਾਂ ਜਿੱਤਣਾ ਚਾਹੁੰਦੀ ਹੈ, ਪਰ ਦਿੱਲੀ ਦੇ ਲੋਕ ਪੜ੍ਹੇ-ਲਿਖੇ ਅਤੇ ਸੂਝਵਾਨ ਹਨ, ਉਹ ਝਾੜੂ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਉਣਗੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर