(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਇਸ ਦੇ ਨਾਲ ਹੀ ਗੋਪਾਲ ਰਾਏ ਨੇ ਇਹ ਵੀ ਕਿਹਾ ਕਿ ਇਸ ਵਾਰ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ ‘ਤੇ ਪਾਬੰਦੀ ਹੋਵੇਗੀ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਇਹ ਪਾਬੰਦੀ ਅਗਲੇ ਸਾਲ ਜਨਵਰੀ ਤੱਕ ਲਾਗੂ ਰਹੇਗੀ।

ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਬਣਾਈ ਜਾਵੇਗੀ। ਗੋਪਾਲ ਰਾਏ ਨੇ ਇਹ ਵੀ ਦੱਸਿਆ ਕਿ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 21 ਫੋਕਸ ਪੁਆਇੰਟਾਂ ‘ਤੇ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰ ਰਹੀ ਹੈ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version