Breaking News
राशन कार्ड है तो अभी कर लें ये काम! झारखंड में 4 लाख से ज्यादा कार्ड सस्पेंड, कहीं आपका नाम भी तो नहीं? बैंक जाने से पहले पढ़ लें ये खबर! आज हड़ताल, फिर सितंबर में 28 से 30 तक बंद रहेंगे बैंक Jamshedpur Tmh : विश्व आत्महत्या रोकथाम दिवस पर टाटा मेन हॉस्पिटल में जागरूकता कार्यक्रम, मानसिक स्वास्थ्य और मदद लेने के प्रति किया जागरूक Jamshedpur/Burnpur : SPSB इंटर-स्टील प्लांट चेस चैंपियनशिप 2026 में टाटा स्टील रही उपविजेता Tata Ev : टाटा पावर और टाटा पैसेंजर इलेक्ट्रिक मोबिलिटी लिमिटेड ने भारत के 10 स्थानों पर बढ़ाया फास्ट-चार्जिंग नेटवर्क, पूरे किए 70,000 से अधिक चार्जिंग सेशन GIRIDIH POLICE ACTION : सुपारी कांड – 48 घंटे में मंगेश हत्याकांड का खुलासा, प्रोजेक्ट मैनेजर पर हत्या की साजिश का आरोप
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸਿਖ ਭਾਈਚਾਰੇ ਨਾਲ ਸੰਬੰਧੀ ਆਸਟ੍ਰੇਲੀਆ ਮੀਡੀਆ ਦੀ ਡਾਕੂਮੈਂਟਰੀ ਸਰਕਾਰ ਨੇ ਭਾਰਤ ਵਿਚ ਕੀਤੀ ਬਲਾਕ

SHARE:

ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਸੰਬੰਧੀ

(ਨਵੀਂ ਦਿੱਲੀ ਤੋਂ  ਮਨਪ੍ਰੀਤ ਸਿੰਘ ਖਾਲਸਾ)

ਯੂਟਿਊਬ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਡਾਕੂਮੈਂਟਰੀ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਹੈ। ਇਹ ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਹੈ। ‘ਇਨਫਿਲਟਰੇਟਿੰਗ ਆਸਟਰੇਲੀਆ – ਇੰਡੀਆਜ਼ ਸੀਕਰੇਟ ਵਾਰ ਨਾਮ ਦੀ ਇਹ ਡਾਕੂਮੈਂਟਰੀ ਏਬੀਸੀ ਟੀਵੀ ਦੇ ਸ਼ੋਅ ‘ਫੋਰ ਕਾਰਨਰਜ਼’ ਦਾ ਹਿੱਸਾ ਹੈ।
ਮੀਡੀਆ ਵਿਚ ਜਾਰੀ ਹੋਈ ਖ਼ਬਰ ਮੁਤਾਬਿਕ ਇਸ ਡਾਕੂਮੈਂਟਰੀ ਵਿਚ ਮੋਦੀ ਸਰਕਾਰ ਦੇ ਨਿਸ਼ਾਨੇ ‘ਤੇ ਜ਼ਿਆਦਾਤਰ ਸਿੱਖ ਭਾਈਚਾਰੇ ਦੇ ਉਹ ਲੋਕ ਹਨ ਜੋ ਵੱਖਵਾਦੀ ਖਾਲਿਸਤਾਨੀ ਲਹਿਰ ਲਈ ਕੰਮ ਕਰ ਰਹੇ ਹਨ ਅਤੇ ਮੋਦੀ ਸਰਕਾਰ ਦੀ ਆਲੋਚਨਾ ਕਰ ਰਹੇ ਹਨ।

Gambhir Car Associate Gambhir Car Associate Motion Ads Motion Ads

ਇਹ ਦਸਤਾਵੇਜ਼ੀ ਫਿਲਮ 17 ਜੂਨ ਨੂੰ ਯੂਟਿਊਬ ‘ਤੇ ਅਪਲੋਡ ਕੀਤੀ ਗਈ ਸੀ। ਉਦੋਂ ਤੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਯੂ-ਟਿਊਬ ਨੇ ਇਸ ਡਾਕੂਮੈਂਟਰੀ ਨੂੰ ਲੈ ਕੇ ਏਬੀਸੀ ਨਿਊਜ਼ ਨੂੰ ਨੋਟਿਸ ਭੇਜਿਆ ਸੀ। ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਤੋਂ ਮਿਲੇ ਇੱਕ ਗੁਪਤ ਆਦੇਸ਼ ਦਾ ਜ਼ਿਕਰ ਸੀ। ਯੂਟਿਊਬ ਨੂੰ ਇਹ ਹੁਕਮ ਆਈਟੀ ਐਕਟ ਤਹਿਤ ਦਿੱਤੇ ਗਏ ਹਨ।

ਏਬੀਸੀ ਟੀਵੀ ਚੈਨਲ ਨੇ ਯੂ ਟਿਊਬ ਦੁਆਰਾ ਦਿੱਤੇ ਵਿਕਲਪਾਂ ਨੂੰ ਨਹੀਂ ਮੰਨਿਆ। ਦਸਤਾਵੇਜ਼ੀ ਨੂੰ ਫਿਰ 27 ਜੁਲਾਈ ਨੂੰ ਆਸਟ੍ਰੇਲੀਆਈ ਸਮੇਂ ਅਨੁਸਾਰ 11.59 ਵਜੇ ਬਲੌਕ ਕੀਤਾ ਗਿਆ ਸੀ। ਏਬੀਸੀ ਦੇ ਨਿਰਦੇਸ਼ਕ ਸਟੀਵਨਜ਼ ਨੇ ਕਿਹਾ ਕਿ ਇਸ ਸਾਲ ਇਹ ਦੂਜੀ ਵਾਰ ਹੈ ਜਦੋਂ ਭਾਰਤ ਨੇ ਯੂਟਿਊਬ ਤੋਂ ਏਬੀਸੀ ਦੀ ਜਨਤਕ ਹਿੱਤ ਪੱਤਰਕਾਰੀ ਨੂੰ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਪਿਛਲੀ ਵਾਰ ਇਹ ਹੁਕਮ ਇੱਕ ਵਿਦੇਸ਼ੀ ਪੱਤਰਕਾਰ ਦੀ ਰਿਪੋਰਟ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਸੀ। ਪਰ ਇਹ ਸਾਨੂੰ ਜਨਹਿਤ ਵਿੱਚ ਕਿਸੇ ਵੀ ਅਤੇ ਸਾਰੇ ਮੁੱਦਿਆਂ ਦੀ ਰਿਪੋਰਟ ਕਰਨ ਤੋਂ ਨਹੀਂ ਰੋਕ ਸਕਦਾ । ਇਹ ਜਾਣਿਆ ਜਾਂਦਾ ਹੈ ਕਿ ਯੂਟਿਊਬ ਨੇ ਇਸੇ ਤਰ੍ਹਾਂ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ‘ਤੇ ਬਣੀ ਇੱਕ ਦਸਤਾਵੇਜ਼ੀ ਐਪੀਸੋਡ ਨੂੰ ਬਲੌਕ ਕੀਤਾ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਇਸ ਕਾਂਡ ਪਿਛੇ ਮੋਦੀ ਸਰਕਾਰ ਦੀ ਕਥਿਤ ਭੂਮਿਕਾ ਸੀ।

ਪ੍ਰਵਾਸੀ ਪੰਥਕ ਹਲਕਿਆਂ ਦਾ ਮੰਨਣਾ ਹੈ ਕਿ ਮੋਦੀ ਸਰਕਾਰ ਕਸ਼ਮੀਰ ਦੀ ਕਹਾਣੀ ਪੂਰੇ ਭਾਰਤ ਵਿਚ ਦੁਹਰਾਉਣਾ ਚਾਹੁੰਦੀ ਹੈ।ਡਿਜੀਟਲ ਮੀਡੀਆ ਦੇ ਨਿਯਮਾਂ ਵਿਚ ਕੀਤੀਆਂ ਗਈਆਂ ਸੋਧਾਂ ਨੇ ਸਰਕਾਰ ਨੂੰ ਗਲਤ ਨੂੰ ਸਹੀ ਠਹਿਰਾਉਣ ਵਿਚ ਜ਼ਿਆਦਾ ਤਾਕਤਵਰ ਬਣਾ ਦਿੱਤਾ ਹੈ। ਇਸੇ ਕਰਕੇ ਹੀ ਬੀਬੀਸੀ ਦੁਆਰਾ ਬਣਾਈ ਗਈ ਡਾਕੂਮੈਂਟਰੀ ਉੱਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਭਾਰਤ ਵਿਚ ਬੀਬੀਸੀ ਦੇ ਅਦਾਰਿਆਂ ਉੱਪਰ ਸਰਕਾਰੀ ਏਜੰਸੀਆਂ ਦੁਆਰਾ ਛਾਪੇ ਵੀ ਮਾਰੇ ਗਏ ਸਨ। ਹੁਣ ਆਸਟ੍ਰੇਲੀਆ ਦਾ ਮੀਡੀਆ ਨਿਸ਼ਾਨੇ ਉਪਰ ਹੈ।ਘਟਗਿਣਤੀਆਂ ਵਿਚੋਂ ਮੁਸਲਮਾਨਾਂ ਬਾਅਦ ਸਿਖ ਨਿਸ਼ਾਨੇ ਊਪਰ ਹਨ।ਇਸ ਤਰਾਂ ਦੀ ਸਥਿਤੀ ਦਿਖਾਉਂਦੀ ਹੈ ਕਿ ਭਾਰਤ ਵਿਚ ਮਹਿਜ਼ ਪ੍ਰੈਸ ਦੀ ਅਜ਼ਾਦੀ ਹੀ ਨਹੀਂ ਬਲਕਿ ਲੋਕਤੰਤਰ ਵੀ ਖਤਰੇ ਵਿਚ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर