(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੋਰੀ ਗਾਰਡਨ ਵਿੱਚ, ਜਿਥੇ ਇਕ ਵੱਡੀ ਡਿਸਪੈਂਸਰੀ ਚੱਲ ਰਹੀ ਹੈ ਜਿਸ ਵਿੱਚ ਦੂਰ-ਦੂਰ ਤੋਂ ਸੰਗਤ ਆਪਣਾ ਇਲਾਜ ਕਰਵਾਉਂਦੀ ਹੈ, ਉਥੇ ਸਮੇਂ-ਸਮੇਂ ਤੇ ਕਮੇਟੀ ਵੱਲੋਂ ਹੈਲਥ ਚੈਕਅਪ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਹੀ ਕਦਮਾਂ ਵਿੱਚ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਟਿਊਟ ਦੇ ਸਹਿਯੋਗ ਨਾਲ ਸਪਾਈਨ ਹੈਲਥ ਚੈਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ ਸੰਗਤ ਨੇ ਬੈਕ, ਗਲਾ, ਪਿੱਠ ਆਦਿ ਸਪਾਈਨ ਨਾਲ ਜੁੜੇ ਸਾਰੇ ਕਿਸਮ ਦੇ ਟੈਸਟ ਕਰਵਾਏ ਅਤੇ ਡਾਕਟਰਾਂ ਤੋਂ ਸਲਾਹ-ਮਸ਼ਵਰਾ ਵੀ ਲਿਆ।

ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਹਰਮਨਜੀਤ ਸਿੰਘ, ਮਨਜੀਤ ਸਿੰਘ ਖੰਨਾ, ਪ੍ਰੀਤ ਪ੍ਰਤਾਪ ਸਿੰਘ, ਸੁੰਦਰ ਸਿੰਘ ਨਾਰੰਗ, ਡਿਸਪੈਂਸਰੀ ਦੇ ਚੇਅਰਮੈਨ ਹਰਜੀਤ ਸਿੰਘ ਰਾਜਾ ਬਖ਼ਸ਼ੀ, ਅਜੀਤ ਸਿੰਘ ਮੋਂਗਾ ਸਮੇਤ ਸਾਰੇ ਪਦਧਿਕਾਰੀ ਮੌਜੂਦ ਸਨ ਜਿਨ੍ਹਾਂ ਨੇ ਕੈਂਪ ਵਿੱਚ ਆਉਣ ਵਾਲੀ ਸੰਗਤ ਦੀ ਮਦਦ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਮਹਾਸਚਿਵ ਮਨਜੀਤ ਸਿੰਘ ਖੰਨਾ ਨੇ ਕਿਹਾ ਕਿ ਸਾਡੀ ਪੂਰੀ ਟੀਮ ਦੀ ਕੋਸ਼ਿਸ਼ ਰਹਿੰਦੀ ਹੈ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਚਾਰ-ਪ੍ਰਸਾਰ ਲਗਾਤਾਰ ਕੀਤਾ ਜਾਵੇ।

ਉਹਨਾਂ ਨੇ ਕਿਹਾ ਕਿ ਸੰਗਤ ਨੂੰ ਬਿਮਾਰੀਆਂ ਤੋਂ ਨਜਾਤ ਦਿਲਵਾਉਣ ਲਈ ਗੁਰਦੁਆਰਾ ਸਾਹਿਬ ਵਿੱਚ ਡਿਸਪੈਂਸਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਤਰ੍ਹਾਂ ਦੀਆਂ ਬਿਮਾਰੀਆਂ ਦਾ ਚੈਕਅਪ ਅਤੇ ਇਲਾਜ ਕੀਤਾ ਜਾਂਦਾ ਹੈ। ਡਿਸਪੈਂਸਰੀ ਦੇ ਡਾਕਟਰਾਂ ਦੀ ਸਲਾਹ ‘ਤੇ ਦਵਾਈਆਂ ਫ੍ਰੀ ਦੇ ਦਿੱਤੀਆਂ ਜਾਂਦੀਆਂ ਹਨ। ਸਮੇਂ-ਸਮੇਂ ‘ਤੇ ਵੱਖ-ਵੱਖ ਹਸਪਤਾਲਾਂ ਦੇ ਨਾਲ ਮਿਲ ਕੇ ਹੈਲਥ ਚੈਕਅਪ ਕੈਂਪ ਵੀ ਲਗਾਏ ਜਾਂਦੇ ਹਨ। ਗੁਰਦੁਆਰਾ ਸਾਹਿਬ ਵਿਖ਼ੇ ਲਗਾਏ ਗਏ ਸਪਾਈਨ ਹੈਲਥ ਚੈਕਅਪ ਕੈਂਪ ਦਾ ਸੰਗਤ ਨੇ ਪੂਰੀ ਤਰ੍ਹਾਂ ਫਾਇਦਾ ਉਠਾਇਆ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version