WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi Gurudwara : ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਪਰਮਜੀਤ ਸਿੰਘ ਵੀਰਜੀ

SHARE:

ਮਨਪ੍ਰੀਤ ਸਿੰਘ ਖਾਲਸਾ।

ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਸਾਧ-ਵਿਅਕਤੀ ਅੱਗੇ ਲੋਕਾਂ ਵੱਲੋਂ ਮੱਥਾ ਟੇਕਣ ਅਤੇ ਉਸਦੇ ਨਾਲ ਆਏ ਵਿਅਕਤੀਆਂ ਵੱਲੋਂ ਚੁਨਰੀਆਂ ਵਾਲੀਆਂ ਸੋਟੀਆਂ ਲੈ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ, ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਸ੍ਰੀ ਸੀਸ ਗੰਜ ਸਾਹਿਬ ਕੋਈ ਆਮ ਧਾਰਮਿਕ ਅਸਥਾਨ ਨਹੀਂ, ਸਗੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨਾਲ ਸਿੱਧੇ ਤੌਰ ’ਤੇ ਜੁੜਿਆ ਪਵਿੱਤਰ ਇਤਿਹਾਸਿਕ ਅਸਥਾਨ ਹੈ।

ਉਨ੍ਹਾਂ ਕਿਹਾ ਕਿ 1675 ਵਿੱਚ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਸੀਸ ਕੁਰਬਾਨ ਕੀਤਾ ਸੀ। ਅਜਿਹੇ ਮਹਾਨ ਸ਼ਹੀਦੀ ਅਸਥਾਨ ਵਿਖੇ ਸਿੱਖ ਰਹਿਤ-ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸੰਗਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਿਸੇ ਸਾਧ-ਵਿਅਕਤੀ ਜਾਂ ਹੋਰ ਧਾਰਮਿਕ ਪਰੰਪਰਾ ਨਾਲ ਸਬੰਧਤ ਚਿੰਨ੍ਹਾਂ ਨੂੰ ਇਸ ਤਰੀਕੇ ਨਾਲ ਲਿਆਉਣ ਅਤੇ ਮੱਥਾ ਟੇਕਣ ਦੀ ਇਜਾਜ਼ਤ ਦਿੱਤੇ ਜਾਣ ਸਬੰਧੀ ਪ੍ਰਬੰਧਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਮੰਗ ਕੀਤੀ ਕਿ ਦੱਸਿਆ ਜਾਵੇ ਕਿ ਇਸ ਵਿਅਕਤੀ ਅਤੇ ਉਸਦੇ ਸਾਥੀਆਂ ਨੂੰ ਇਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦੀ ਆਗਿਆ ਕਿਸ ਨੇ ਦਿੱਤੀ ਅਤੇ ਮੌਕੇ ’ਤੇ ਤਾਇਨਾਤ ਸੇਵਾਦਾਰਾਂ ਵੱਲੋਂ ਮਰਿਆਦਾ ਦੀ ਰਾਖੀ ਲਈ ਕੀ ਕਾਰਵਾਈ ਕੀਤੀ ਗਈ।

Gambhir Car Associate Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜੇਕਰ ਕਿਸੇ ਦੀ ਲਾਪਰਵਾਹੀ ਜਾਂ ਮਰਿਆਦਾ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਾਂਚ ਦੇ ਨਤੀਜੇ ਸੰਗਤ ਸਾਹਮਣੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਜੁੜੇ ਇਸ ਪਵਿੱਤਰ ਅਸਥਾਨ ਦੀ ਮਰਿਆਦਾ ਦੀ ਰਾਖੀ ਦਿੱਲੀ ਕਮੇਟੀ ਦੀ ਮੁੱਢਲੀ ਜ਼ਿੰਮੇਵਾਰੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर