(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ, ਜੋ ਕਿ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ ਅਧੀਨ ਚੱਲਦੇ ਹਨ, ਵਿਖੇ ਸੁਤੰਤਰਤਾ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਪ੍ਰੋਗਰਾਮ ਦੀ ਸ਼ੁਰੂਆਤ ‘ਦੇਹ ਸ਼ਿਵਾ ਬਰ ਮੋਹਿ ਇਹੈ ਹੈ’ ਦੇ ਸ਼ਬਦ ਗਾਇਨ ਨਾਲ ਹੋਈ। ਸ: ਹਰਮਨਜੀਤ ਸਿੰਘ, ਬਲਦੀਪ ਸਿੰਘ ਰਾਜਾ ਆਦਿ ਨੇ ਮਿਲ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ.
ਉਪਰੰਤ ਬੱਚਿਆਂ ਨੇ ਭੰਗੜਾ, ਗਿੱਧਾ ਅਤੇ ਹੋਰ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਲਾਇਨਜ਼ ਕਲੱਬ ਵੱਲੋਂ ਬੱਚਿਆਂ ਲਈ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਬਣਾਏ ਗਏ, ਜੋ ਕਿ ਸਕੂਲ ਦੇ ਸਰਪ੍ਰਸਤ ਹਰਮਨਜੀਤ ਸਿੰਘ, ਚੇਅਰਮੈਨ ਬਲਦੀਪ ਸਿੰਘ ਰਾਜਾ, ਮੈਨੇਜਰ ਜਗਜੀਤ ਸਿੰਘ ਅਤੇ ਹੋਰ ਪਤਵੰਤਿਆਂ ਵੱਲੋਂ ਬੱਚਿਆਂ ਨੂੰ ਭੇਟ ਕੀਤੇ ਗਏ। ਇਸ ਮੌਕੇ ਹਰਬੰਸ ਸਿੰਘ ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਸੁੰਦਰ ਸਿੰਘ ਨਾਰੰਗ, ਡਾ: ਪਰਮਿੰਦਰਪਾਲ ਸਿੰਘ ਆਦਿ ਹਾਜ਼ਰ ਸਨ.