WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਨਵੰਬਰ 84 ਸਿੱਖ ਕਤਲੇਆਮ ਮਾਮਲੇ ‘ਚ ਟਾਈਟਲਰ ਵਿਰੁੱਧ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਹੋਈ ਪੂਰੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਸੀਨੀਅਰ ਵਕੀਲ ਐਚ ਐਸ ਫੂਲਕਾ, ਕਾਮੀਨੀ ਵੋਹਰਾ ਅਤੇ ਗੁਰਬਖ਼ਸ਼ ਸਿੰਘ ਨਾਲ ਪੇਸ਼ ਹੋਏ ਸਨ।

ਅਦਾਲਤ ਅੰਦਰ ਅਜ ਮਾਮਲੇ ਦੀ ਸ਼ਿਕਾਇਤ ਕਰਤਾ ਬੀਬੀ ਲਖਵਿੰਦਰ ਕੌਰ ਦੀ ਕਰਾਸ ਗਵਾਹੀ ਪੂਰੀ ਹੋ ਗਈ ਹੈ ਤੇ ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਕਰਣ ਦੇ ਆਦੇਸ਼ ਦਿੱਤੇ ਗਏ। ਜਿਕਰਯੋਗ ਹੈ ਕਿ ਬੀਤੇ ਕਲ ਟਾਈਟਲਰ ਵਲੋਂ ਇਹ ਮਾਮਲਾ ਰੋਕਣ ਲਈ ਅਦਾਲਤ ਅੰਦਰ ਅਪੀਲ ਦਾਖਿਲ ਕੀਤੀ ਗਈ ਸੀ ਜਿਸਨੂੰ ਅਦਾਲਤ ਵਲੋਂ ਨਾਮੰਜੂਰ ਕਰਦਿਆਂ ਮਾਮਲੇ ਦੀ ਸੁਣਵਾਈ ਜਾਰੀ ਰੱਖਣ ਦੇ ਆਦੇਸ਼ ਦਿੱਤੇ ਸਨ।

Gambhir Car Associate Gambhir Car Associate Motion Ads Motion Ads

ਲਖਵਿੰਦਰ ਕੌਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਪੁਲਬੰਗਸ਼ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸੁਰਿੰਦਰ ਸਿੰਘ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੇ ਪਤੀ ਬਾਦਲ ਸਿੰਘ ਦਾ ਗੁਰਦੁਆਰਾ ਪੁਲਬੰਗਸ਼ ਨੇੜੇ ਭੀੜ ਨੇ ਕਤਲ ਕਰ ਦਿੱਤਾ ਹੈ ਜਿਸ ਦੀ ਅਗਵਾਈ ਜਗਦੀਸ਼ ਟਾਈਟਲਰ ਕਰ ਰਿਹਾ ਸੀ। ਅਦਾਲਤ ਨੇ 30 ਅਗਸਤ ਨੂੰ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर