Breaking News
Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ ਦਾ ਸਦੀਵੀ ਸੰਦੇਸ਼: ਇੰਦਰਜੀਤ ਸਿੰਘ

SHARE:

ਮਨਪ੍ਰੀਤ ਸਿੰਘ ਖਾਲਸਾ.

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸ ਪੁਰੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਠਵੇਂ ਪਾਤਸ਼ਾਹ ਦਾ ਜੀਵਨ ਦਇਆ, ਨਿਮਰਤਾ, ਸੇਵਾ ਅਤੇ ਮਨੁੱਖਤਾ ਦੀ ਬੇਮਿਸਾਲ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬਾਲ ਉਮਰ ਵਿੱਚ ਗੁਰਗੱਦੀ ਸੰਭਾਲਣ ਦੇ ਬਾਵਜੂਦ ਗੁਰੂ ਸਾਹਿਬ ਨੇ ਦਿੱਲੀ ਵਿੱਚ ਮਹਾਂਮਾਰੀ ਦੌਰਾਨ ਦੁਖੀ ਅਤੇ ਬਿਮਾਰ ਲੋਕਾਂ ਦੀ ਬਿਨਾਂ ਕਿਸੇ ਜਾਤ-ਪਾਤ ਜਾਂ ਧਰਮ ਦੇ ਭੇਦਭਾਵ ਤੋਂ ਸੇਵਾ ਕਰਕੇ ਸਮੁੱਚੀ ਮਨੁੱਖਤਾ ਨੂੰ ਇਨਸਾਨੀਅਤ ਦਾ ਰਾਹ ਦਿਖਾਇਆ।

ਇਸੇ ਕਾਰਨ ਸੰਗਤ ਨੇ ਉਨ੍ਹਾਂ ਨੂੰ ਪਿਆਰ ਨਾਲ “ਬਾਲਾ ਪੀਰ” ਦਾ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਇਹ ਸੇਵਾ ਪਰੰਪਰਾ ਅੱਜ ਵੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਿਰੰਤਰ ਜਾਰੀ ਹੈ। ਕੋਵਿਡ-19 ਮਹਾਂਮਾਰੀ ਸਮੇਤ ਹਰ ਔਖੇ ਸਮੇਂ ਦੌਰਾਨ ਲੰਗਰ, ਰਾਸ਼ਨ, ਡਾਕਟਰੀ ਸਹਾਇਤਾ ਅਤੇ ਲੋੜਵੰਦਾਂ ਲਈ ਘੱਟ ਖ਼ਰਚ ‘ਤੇ ਸੀਟੀ ਸਕੈਨ, ਐਮਆਰਆਈ ਅਤੇ ਹੋਰ ਜਾਂਚਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ ਆਉਣ ਵਾਲੇ ਲੋੜਵੰਦਾਂ ਅਤੇ ਮੁਸੀਬਤ ਵਿੱਚ ਫਸੇ ਲੋਕਾਂ ਦੀ ਨਿਰਸਵਾਰਥ ਸੇਵਾ ਵੀ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵੰਤ ਰੂਪ ਵਿੱਚ ਅੱਗੇ ਵਧਾ ਰਹੀ ਹੈ।

Gambhir Car Associate Gambhir Car Associate Motion Ads Motion Ads

ਇੰਦਰਜੀਤ ਸਿੰਘ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਕਿ ਮਨੁੱਖ ਨੂੰ ਮਨੁੱਖ ਸਮਝ ਕੇ ਬਿਨਾਂ ਕਿਸੇ ਵਿਤਕਰੇ ਦੇ ਉਸ ਦੀ ਸੇਵਾ ਕੀਤੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪ੍ਰਕਾਸ਼ ਦਿਹਾੜੇ ਦਾ ਅਸਲ ਸਤਿਕਾਰ ਇਹੀ ਹੈ ਕਿ ਅਸੀਂ ਭੁੱਖੇ ਨੂੰ ਭੋਜਨ, ਪਿਆਸੇ ਨੂੰ ਪਾਣੀ, ਬਿਮਾਰ ਨੂੰ ਸਹਾਇਤਾ ਅਤੇ ਦੁਖੀ ਨੂੰ ਹੌਸਲਾ ਦੇਣ ਦਾ ਸੰਕਲਪ ਕਰੀਏ। ਇਸ ਮੌਕੇ ਉਨ੍ਹਾਂ 13 ਆਸਾ ਵੈਲਫੇਅਰ ਟਰੱਸਟ ਵੱਲੋਂ ਸਮੂਹ ਸਾਧ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਬੇਅੰਤ ਵਧਾਈਆਂ ਵੀ ਦਿੱਤੀਆਂ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर