(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਦਿੱਲੀ ਵਿਖੇ ਮੀਟਿੰਗ ਕਰਕੇ ਵੱਖ – ਵੱਖ ਪੰਥਕ ਮਸਲਿਆਂ ਤੇ ਚਰਚਾ ਕੀਤੀ ਗਈ।
ਇਸ ਮੀਟਿੰਗ ਵਿੱਚ ਸਿੱਖ ਕੌਮ ਲਈ ਸਭ ਤੋਂ ਅਹਿਮ ਮਸਲੇ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਠੋਸ ਪ੍ਰੋਗਰਾਮ ਉਲੀਕਣ ਬਾਰੇ ਡੂੰਘੀ ਵਿਚਾਰ ਚਰਚਾ ਕੀਤੀ ਗਈ। ਇਸਤੋਂ ਇਲਾਵਾ ਸਰਨਾ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਅਤੇ ਦਿੱਲੀ ਦੀ ਪੰਥਕ ਸਿਆਸਤ ਦੇ ਮੌਜੂਦਾ ਹਾਲਤਾਂ ਬਾਰੇ ਵੀ ਵਿਚਾਰਾਂ ਕੀਤੀਆਂ।
ਪਾਰਟੀ ਪ੍ਰਧਾਨ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਤੇ ਭਵਿੱਖ ਦੀ ਨੀਤੀ ਬਾਰੇ ਵੀ ਗੱਲਬਾਤ ਕਰਨ ਤੋਂ ਲੈ ਕੇ ਦਿੱਲੀ ਤੋਂ ਅਕਾਲੀ ਪ੍ਰਧਾਨ ਸਰਨਾ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਵਾਇਆ ਕਿ ਦਿੱਲੀ ਦੀ ਸੰਗਤ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਡਟਕੇ ਖੜ੍ਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸਕੱਤਰ ਜਨਰਲ ਸ. ਜਤਿੰਦਰ ਸਿੰਘ ਸਾਹਨੀ ਤੇ ਜਨਰਲ ਸਕੱਤਰ ਸ. ਮਨਜੀਤ ਸਿੰਘ ਸਰਨਾ ਵੀ ਹਾਜ਼ਰ ਸਨ।