Breaking News
Chhath Mahaparv 2026 : छठ व्रती ध्यान दें – जमशेदपुर में आज शाम 5:02 बजे अस्त होंगे सूर्यदेव, कल सुबह 5:59 बजे सूर्योदय Jamshedpur : झारखंड स्थापना दिवस पर हुरलूंग पंचायत में चला स्वच्छता अभियान, छठ घाट की सफाई कर दिया संदेश Jamshedpur : बागबेड़ा में भाजपा नेता शशि कुमार मिश्रा के आवास पर खरना का महाप्रसाद ग्रहण करने पहुंचीं पूर्व विधायक मेनका सरदार Jamshedpur : 27 वर्षों से अटूट आस्था के साथ छठ महापर्व कर रहीं रेणु देवी, कठिनाइयां भी नहीं डिगा सकीं श्रद्धा Jamshedpur : गुरु नानक प्रकाश पर्व नगर कीर्तन में अनुशासन और सेवा की कमान संभालेंगे नौजवान, गुरु महाराज की तस्वीर वाले बैनर नहीं लगाने की अपील Jamshedpur : खालसे की धर्म माता “साहेब कौर” को सेंट्रल सिख स्त्री सत्संग सभा ने किया याद
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਬਾਗੀ ਹੋਏ ਅਕਾਲੀ ਏਜੰਸੀਆਂ ਦੇ ਇਸ਼ਾਰਿਆਂ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਹਸਤੀ ਨੂੰ ਦੇ ਰਹੇ ਹਨ ਚੈਲੇਂਜ: ਸਰਨਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਅਕਾਲੀ ਦਲ ਤੋਂ ਬਾਗੀ ਚੱਲ ਰਹੇ ਧੜੇ ਦੀ ਸ਼ਿਕਾਇਤ ਉੱਪਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਦਿਆ ਸੀ। ਜਿਸ ਤੇ ਫੁੱਲ ਚੜ੍ਹਾਉੰਦੇ ਹੋਏ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ।

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਪਰ ਬਾਗੀ ਧੜੇ ਨਾਲ ਦੇ ਕੁੱਝ ਆਗੂ ਇਹਨੇ ਕਾਹਲ਼ੇ ਚੱਲ ਰਹੇ ਹਨ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਸਤੀ ਤੇ ਮਾਣ ਮਰਿਯਾਦਾ ਦਾ ਖ਼ਿਆਲ ਵੀ ਨਹੀਂ ਕਰ ਰਹੇ। ਸਿੰਘ ਸਾਹਿਬ ਨੇ ਇਹ ਸਪੱਸ਼ਟ ਕੀਤਾ ਹੈ ਕਿ ਸ. ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਵਾਲੀ ਚਿੱਠੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਉਹਨਾਂ ਸਾਰਿਆਂ ਦੀ ਹਾਜ਼ਰੀ ‘ਚ ਖੋਲ੍ਹੀ ਜਾਵੇਗੀ।

Gambhir Car Associate Motion Ads

ਫੇਰ ਹੋਰ ਕੋਈ ਵੀ ਕੌਣ ਹੁੰਦਾ ਹੈ ਕਿ ਉਹ ਪੰਜ ਸਿੰਘ ਸਾਹਿਬਾਨ ਤੋਂ ਉੱਪਰ ਦੀ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ‘ਚ ਦਖਲ ਦੇਵੇ।

ਪਰ ਅਸਲ ਗੱਲ ਇਹ ਹੈ ਕਿ ਅੱਜ ਏਜੰਸੀਆਂ ਦੇ ਇਸ਼ਾਰਿਆਂ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਹਸਤੀ ਨੂੰ ਚੈਲੇਂਜ ਹੋ ਰਹੇ ਹਨ । ਜਿਸਦਾ ਬਹਾਨਾ ਸ. ਸੁਖਬੀਰ ਸਿੰਘ ਬਾਦਲ ਨੂੰ ਬਣਾਇਆ ਜਾ ਰਿਹਾ ਹੈ ਪਰ ਇਸਦੇ ਪਿੱਛੇ ਜੋ ਮਨਸ਼ਾ ਕੰਮ ਕਰ ਰਹੀ ਹੈ ਉਹ ਇਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਿਸ ਤਰ੍ਹਾਂ ਕਮਜ਼ੋਰ ਕੀਤਾ ਜਾਵੇ ਅਤੇ ਸਿੱਖ ਮਨਾਂ ਵਿਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਅਤੇ ਮਹਾਨਤਾ ਨੂੰ ਮਨਫੀ ਕੀਤਾ ਜਾਵੇ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪੱਕੇ ਤੌਰ ਤੇ ਖਤਮ ਕਰਕੇ ਸਿੱਖ ਰਾਜਸ਼ੀ ਤਾਕ਼ਤ ਨੂੰ ਸਦਾ ਲਈ ਮੁਕਾਇਆ ਜਾਵੇਂ।

ਜਿਹੜੇ ਅੱਜ ਪੰਥ ਹਿਤੈਸ਼ੀ ਬਣੇ ਫਿਰਦੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਕਿਉੰ ਜ਼ੁਬਾਨ ਨਹੀ ਖੋਲ ਰਹੇ ? ਅਕਾਲੀ ਸਰਕਾਰ ਵੇਲੇ ਸ਼ੁਰੂ ਹੋਈ ਜਾਂਚ ਨੂੰ ਪਹਿਲਾ ਸੀ.ਬੀ.ਆਈ ਨੂੰ ਸੌਂਪਿਆ ਗਿਆ ਤੇ ਮੁੜਕੇ ਜੋ ਸਿੱਟ ਕੈਪਟਨ ਸਰਕਾਰ ਵੇਲੇ ਕਾਇਮ ਹੋਈ ਜਾਂ ਮੌਜੂਦਾ ਸਰਕਾਰ ਨੇ ਅੱਜ ਤੱਕ ਨਾ ਦੋ਼ਸ਼ੀ ਨਸ਼ਰ ਕੀਤੇ ਤੇ ਨਾ ਕਾਰਵਾਈ ਹੋਈ।

ਇਸ ਬਾਰੇ ਕੋਈ ਨਹੀ ਬੋਲ ਰਿਹਾ । ਚਾਹੀਦਾ ਤਾਂ ਇਹ ਸੀ ਕੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਕਾਇਮ ਰੱਖਣ ਲਈ ਅਤੇ ਬੇਅਦਬੀਆਂ ਰੋਕਣ ਲਈ ਕੋਈ ਸਾਂਝੀ ਰਣਨੀਤੀ ਬਣਦੀ ਪਰ ਇਸਦੇ ਉਲਟ ਇੱਕੋ ਇੱਕੋ ਮਿਸ਼ਨ ਸ. ਸੁਖਬੀਰ ਸਿੰਘ ਬਾਦਲ ਨੂੰ ਲਾਂਭੇ ਕਰਨਾ ਬਣਾਕੇ ਬਾਕੀਆਂ ਸਿੱਖ ਮੁੱਦਿਆਂ ਤੋਂ ਧਿਆਨ ਭਟਕਾਉਣਾ ਇਹ ਏਜੰਸੀਆਂ ਦੀ ਚਾਲ ਹੈ ਤੇ ਸਾਡੇ ਬਹੁਤੇ ਆਗੂ ਜਾਣ ਅਣਜਾਣੇ ਇਸਦਾ ਹਿੱਸਾ ਬਣ ਰਹੇ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर