(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸੀਬੀਐਸਸੀ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾ ਚੁਕਿਆ ਹੈ । ਜਿਸ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਵਿਦਿਆਰਥੀਆਂ ਵਲੋਂ ਪ੍ਰੀਖਿਆ ਵਿੱਚ ਬਾਜੀ ਮਾਰਦਿਆਂ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚੋਂ ਪਾਸ ਹੋ ਗਏ ਅਤੇ ਸਕੂਲ ਦਾ ਨਤੀਜਾ 100% ਰਿਹਾ ਹੈ। ਦਸਵੀਂ ਜਮਾਤ ਵਿੱਚੋਂ ਹਰਲੀਨ ਕੌਰ ਨੇ 91% ਅੰਕ, ਹਰਸਿਮਰਨ ਕੌਰ ਨੇ 90% ਅੰਕ, ਨਿਵੇਦਿਤਾ ਨੇ 88.2% ਅੰਕ, ਅਕਸ਼ਤ ਸਿੰਘ ਨੇ 87.4 % ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਸਰਾ (ਹਰਸਿਮਰਨ ਕੌਰ ਅਤੇ ਨਿਵੇਦਿਤਾ) ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੇ ਸਾਇੰਸ ਵਿਭਾਗ ਵਿੱਚੋਂ ਸਿਮਰਤ ਕੌਰ ਨੇ 90%, ਕਾਮਰਸ ਵਿਭਾਗ ਵਿਚ ਜਸਮੀਤ ਕੌਰ ਨੇ 94%, ਮਨੁੱਖਤਾ ਵਿਭਾਗ ਤੋਂ ਅਮਨਪ੍ਰੀਤ ਕੌਰ ਅਤੇ ਸੁਖਨੀਤ ਕੌਰ ਨੇ 90.2% ਅਤੇ ਵੋਕੇਸ਼ਨਲ ਵਿਭਾਗ ਤੋਂ ਸ਼ਬਦ ਚਾਵਲਾ ਨੇ 80% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਮਨਪ੍ਰੀਤ ਕੌਰ ਅਤੇ ਮੈਨੇਜਰ ਜਗਜੀਤ ਸਿੰਘ ਨੇ ਕਿਹਾ ਕਿਸੇ ਵੀ ਪ੍ਰੀਖਿਆ ਵਿੱਚੋਂ ਚੰਗਾ ਨਤੀਜਾ ਪ੍ਰਾਪਤ ਕਰਨ ਲਈ ਸਾਰਿਆਂ ਦੇ ਸਮੂਹਿਕ ਸਹਿਯੋਗ ਦੀ ਜ਼ਰੂਰਤ ਹੁੰਦੀ ਹੈ ਤਾਂ ਹੀ ਚੰਗੇ ਨਤੀਜੇ ਪ੍ਰਾਪਤ ਹੁੰਦੇ ਹਨ। ਉਹਨਾਂ ਨੇ ਕਿਹਾ ਕਿ “ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਦਿਨ ਰਾਤ ਦੀ ਸਖ਼ਤ ਮਿਹਨਤ ਕਰਕੇ ਸਕੂਲ ਦਾ ਨਤੀਜਾ 100% ਰਿਹਾ ਹੈ। ਸਕੂਲ ਪ੍ਰਿੰਸੀਪਲ ਵੱਲੋਂ ਇਹ ਆਸ ਪ੍ਰਗਟਾਈ ਗਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਅੰਦਰ ਪੜ ਰਹੇ ਵਿਦਿਆਰਥੀ ਹਰੇਕ ਪ੍ਰੀਖਿਆ ਵਿੱਚੋਂ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ, ਅਧਿਆਪਕਾਂ ਅਤੇ ਆਪਣੇ ਮਾਪਿਆ ਦਾ ਨਾਮ ਆਪਣੇ ਇਲਾਕੇ ਵਿੱਚ ਰੌਸ਼ਨ ਕਰਦੇ ਰਹਿਣਗੇ।