(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਸਵਰੂਪ ਨਗਰ ਵਿਖੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਯੂਥ ਵਿੰਗ ਜਨਰਲ ਸਕੱਤਰ ਹਰਜੋਤ ਸਿੰਘ ਨੇ ਦੱਸਿਆ ਕਿ ਇਹ ਦਸਤਾਰਬੰਦੀ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਹਨ।
ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ 5 ਤੋਂ 20 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ। ਉਹਨਾਂ ਦੱਸਿਆ ਕਿ ਮੁਕਾਬਲੇ ਵਿਚ ਕੁੱਲ 90 ਸਿੱਖਿਆਰਥੀਆਂ ਨੇ ਸ਼ਮੂਲੀਅਤ ਕੀਤੀ, ਜਿਹਨਾਂ ਵਿਚ ਮੁਕਾਬਲਿਆਂ ਨੂੰ ਲੈ ਕੇ ਵੱਡਾ ਉਤਸ਼ਾਹ ਸੀ।

ਉਹਨਾਂ ਕਿਹਾ ਕਿ ਦਿੱਲੀ ਦੇ ਵੱਖ-ਵੱਖ ਕੋਨਿਆਂ ਵਿਚ ਇਹ ਦਸਤਾਰਬੰਦੀ ਮੁਕਾਬਲੇ ਆਯੋਜਿਤ ਕੀਤੇ ਜਾਣਗੇ ਤਾਂ ਜੋ ਨੌਜਵਾਨ ਪੀੜੀ ਨੂੰ ਦਸਤਾਰ ਸਜਾਉਣ ਦੇ ਤਰੀਕੇ ਸਿਖਾਏ ਜਾ ਸਕਣ ਤੇ ਦਸਤਾਰਧਾਰੀ ਬਣਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਲਈ ਉਹ ਸੰਗਤ ਦੇ ਧੰਨਵਾਦੀ ਹਨ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version