(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਇਸ ਮਾਮਲੇ ਤੇ ਪ੍ਰਤੀਕਰਮ ਦੇਂਦਿਆ ਕਿਹਾ ਕਿ ਵੀਡੀਓਜ਼ ਨੂੰ ਦੇਖ ਕੇ ਕੁੱਝ ਅਜਿਹਾ ਜਾਪਦਾ ਹੈ ਕਿ ਇਹ ਸਭ ਜਾਣਬੁਝ ਕੇ ਕੀਤੀ ਗਈ ਕਾਰਵਾਈ ਹੈਂ ਜਿਸ ਨਾਲ ਪੰਥ ਅੰਦਰ ਭਰਾ ਮਾਰੂ ਜੰਗ ਸ਼ੁਰੂ ਹੋ ਸਕਦੀ ਹੈਂ।
ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਦੇ ਗੁਰੂ, ਇਤਿਹਾਸ ਅਤੇ ਹੁਣ ਅਰਦਾਸ ‘ਤੇ ਹਮਲਾ ਕੀਤਾ ਜਾਣਾ ਛੋਟੀ ਗੱਲ ਨਹੀਂ, ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਅਜਿਹੇ ਮਸਲਿਆਂ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਇਸ ਮੰਦਭਾਗੇ ਵਰਤਾਰੇ ਨੂੰ ਠੱਲ੍ਹ ਪਾਈ ਜਾ ਸਕੇ ਪਰ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਐਸਜੀਪੀਸੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਸ ਮਾਮਲੇ ‘ਤੇ ਕੀ ਕਾਰਵਾਈ ਕਰਦੀ ਹੈ।