ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਗੁਰਮੀਤ ਸਿੰਘ ਸ਼ੰਟੀ ਵਲੋਂ ਵਿਸ਼ਾਲ ਪੰਥਕ ਇੱਕਠ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਦੇ ਇਕ ਬੇਨਕੂਟ ਹਾਲ ਵਿਚ ਦਿੱਲੀ ਕਮੇਟੀ ਦੇ ਸਾਬਕਾ ਸਕੱਤਰ ਗੁਰਮੀਤ ਸਿੰਘ ਸ਼ੰਟੀ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਚੋਣਾਂ ਮੱਦੇਨਜਰ ਇਕ ਭਰਵੀਂ ਮੀਟਿੰਗ ਕਰਵਾਈ ਗਈ । ਇਸ ਮੀਟਿੰਗ ਵਿਚ ਉਚੇਚੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਹੋਰ ਵੱਖ ਵੱਖ ਆਗੂਆਂ ਨੇ ਹਾਜ਼ਿਰੀ ਭਰੀ ਸੀ।
ਇਸ ਮੌਕੇ ਬੁਲਾਰਿਆ ਵਲੋਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਯਾਦ ਕੀਤਾ ਗਿਆ ਓਥੇ ਹੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਪ੍ਰਬੰਧਕੀ ਉਪਰ ਜ਼ੋਰਦਾਰ ਹਮਲਾ ਬੋਲਿਆ ਗਿਆ ਸੀ ਤੇ ਹਾਜ਼ਰੀਨ ਸੰਗਤਾਂ ਨੂੰ ਦਿੱਲੀ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਕੁਤਾਹੀਆਂ ਬਾਰੇ ਦਸਿਆ ਗਿਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਜੀ ਆਇਆ ਆਖਦਿਆਂ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਗੁਰਮੀਤ ਸਿੰਘ ਸ਼ੰਟੀ ਵਲੋਂ ਪੰਜਾਬ ਦੇ ਹੜ ਪੀੜੀਤਾਂ ਲਈ ਇਕ ਲੱਖ ਇਕਵੰਜਾ ਹਜਾਰ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ।