Delhi : ਸੁਖਬੀਰ ਬਾਦਲ ਨੂੰ ਬਚਾਉਣ ਲਈ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਇਆ: ਕਾਲਕਾ/ਕਾਹਲੋਂ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਬਚਾਉਣ ਵਾਸਤੇ ਅੱਜ ਜਥੇਦਾਰ ਸਾਹਿਬਾਨ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਹੈ ਤੇ ਅੱਜ ਦਾ ਦਿਨ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ।

ਦਿੱਲੀ ਕਮੇਟੀ ਵਲੋਂ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਤਿਹਾਸਕ ਫੈਸਲਾ ਸੁਣਾਉਣ ਵਾਲੇ ਪੰਜ ਸਿੰਘ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਆਕਾਵਾਂ ਦੇ ਕਹਿਣ ’ਤੇ ਇਕ-ਇਕ ਕਰ ਕੇ ਅਹੁਦੇ ਤੋਂ ਹਟਾਇਆ ਗਿਆ ਹੈ।

Gambhir Car Associate Motion Ads Motion Ads

ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਫਾਰਗ ਕੀਤਾ ਗਿਆ ਤੇ ਅੱਜ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਫਾਰਗ ਕਰਨ ਦਾ ਮੰਦਭਾਗਾ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਲਿਆ ਹੈ। ਉਹਨਾਂ ਕਿਹਾ ਕਿ ਇਹ ਸਾਰੇ ਸਿਆਸੀ ਫੈਸਲੇ ਹਨ ਜਿਸਨੂੰ ਸਿੱਖ ਸੰਗਤਾਂ ਬਹੁਤ ਗੰਭੀਰਤਾ ਨਾਲ ਨੇੜਿਓਂ ਵਾਚ ਰਹੀਆਂ ਹਨ ਤੇ ਸਿੱਖ ਪੰਥ ਦੀ ਪਿੱਠ ਵਿਚ ਛੁਰਾ ਮਾਰਨ ਦੀ ਸਜ਼ਾ ਸ਼੍ਰੋਮਣੀ ਕਮੇਟੀ ਦੀਆਂ ਆਉਂਦੀਆਂ ਚੋਣਾਂ ਵਿਚ ਬਾਦਲਕਿਆਂ ਨੂੰ ਸੰਗਤਾਂ ਦੇਣਗੀਆਂ।

ਉਹਨਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸ ਵਿਚ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ ਤੇ ਇਸ ਬਜ਼ਰ ਗੁਨਾਹ ਲਈ ਕਦੇ ਵੀ ਗੁਨਾਹਗਾਰਾਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਅੱਜ ਸਮੁੱਚੇ ਪੰਥ, ਨਿਹੰਗ ਜਥੇਬੰਦੀਆਂ ਨੂੰ ਇਕ ਮੰਚ ਤੇ ਆ ਕੇ ਪੰਥ ਦੋਖੀਆਂ ਦੇ ਖਿਲਾਫ ਮੋਰਚਾ ਖੋਲ੍ਹਣ ਦੀ ਲੋੜ ਹੈ।

[ays_poll id=1]
सबसे ज्यादा पढ़ी गई

Horoscope

Weather

और पढ़ें