WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਪੰਥਕ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਮੈਦਾਨ ਵਿੱਚ, ਨਿਯੁਕਤੀ ਮਗਰੋਂ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਬੁਲਾਰੇ ਵਜੋਂ ਨਿਯੁਕਤ ਹੋਣ ਉਪਰੰਤ ਭਾਈ ਪਰਮਜੀਤ ਸਿੰਘ ਵੀਰਜੀ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਆਪਣੇ ਉੱਤੇ ਜਤਾਏ ਗਏ ਵਿਸ਼ਵਾਸ ਅਤੇ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਵਿਚਾਰਧਾਰਾ, ਪੰਥਕ ਸਿਧਾਂਤਾਂ ਅਤੇ ਪੰਜਾਬ, ਦਿੱਲੀ ਸਮੇਤ ਸਮੁੱਚੇ ਸਿੱਖ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਦ੍ਰਿੜਤਾ ਨਾਲ ਉਠਾਉਂਦੇ ਹੋਏ ਪਾਰਟੀ ਦੀ ਆਵਾਜ਼ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਭਰੋਸੇ ਨੂੰ ਹੋਰ ਪੱਕਾ ਕਰਨ ਲਈ ਉਹ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਨੇ ਭਾਈ ਪਰਮਜੀਤ ਸਿੰਘ ਵੀਰਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਕਾਬਲੀਅਤ, ਤਜਰਬੇ ਅਤੇ ਸਮਰਪਣ ਸਦਕਾ ਪਾਰਟੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

Gambhir Car Associate Motion Ads Motion Ads

ਜਿਕਰਯੋਗ ਹੈ ਕਿ ਭਾਈ ਪਰਮਜੀਤ ਸਿੰਘ ਵੀਰਜੀ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਵਜੋਂ ਸਫ਼ਲਤਾਪੂਰਵਕ ਸੇਵਾਵਾਂ ਨਿਭਾ ਚੁੱਕੇ ਹਨ। ਉਹ ਲੰਮੇ ਸਮੇਂ ਤੋਂ ਗੁਰਮਤਿ ਪ੍ਰਚਾਰ, ਧਾਰਮਿਕ ਸਮਾਗਮਾਂ, ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀਆਂ ਪੰਥਕ, ਸਮਾਜਿਕ ਅਤੇ ਸੰਗਠਨਾਤਮਕ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਵਰਕਰਾਂ ਨੇ ਇਸ ਨਿਯੁਕਤੀ ਦਾ ਭਰਵਾਂ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਹੈ ਕਿ ਭਾਈ ਪਰਮਜੀਤ ਸਿੰਘ ਵੀਰਜੀ ਦੀ ਅਗਵਾਈ ਹੇਠ ਪਾਰਟੀ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚੇਗੀ ਅਤੇ ਦਿੱਲੀ ਇਕਾਈ ਨੂੰ ਹੋਰ ਬਲ ਮਿਲੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर