Delhi : ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 202 ਸਾਲਾ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ: ਪਰਮਜੀਤ ਸਿੰਘ ਵੀਰਜੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਅਸ਼ੋਕ ਨਗਰ, ਤਿਲਕ ਨਗਰ ਅਤੇ ਜੱਥਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਰਜਿ. (ਦਿੱਲੀ) ਦੇ ਵਿਸ਼ੇਸ਼ ਸਹਿਯੋਗ ਨਾਲ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਦੇ ਨਿਧੜਕ ਜਥੇਦਾਰ ਵਜੋਂ ਜਾਣੇ ਜਾਂਦੇ ਅਕਾਲੀ ਬਾਬਾ ਫੂਲਾ ਸਿੰਘ ਦੇ 202 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ।

22 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਕਰਵਾਏ ਗਏ ਸਨ ਜਿਸ ਅੰਦਰ ਸੈਕੜੇ ਪ੍ਰਾਣੀ ਗੁਰੂ ਵਾਲੇ ਬਣੇ। ਬੀਤੇ ਦਿਨ ਸੰਧਿਆਂ ਵੇਲੇ ਸੋਦਰ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਜੱਥੇ ਭਾਈ ਕਵਨੀਤ ਸਿੰਘ ਅਤੇ ਭਾਈ ਬਿੰਦਰ ਸਿੰਘ ਜੀ ਸ੍ਰੀ ਦਮਦਮਾ ਸਾਹਿਬ ਵਾਲੇਆਂ ਨੇ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਸੀ।

Gambhir Car Associate Motion Ads Motion Ads

ਕਥਾਵਾਚਕ ਗਿਆਨੀ ਸੁਰਿੰਦਰ ਸਿੰਘ ਜੀ ਸਮਰਾਟ ਬੁੱਢਾ ਦਲ ਨੇ ਸੰਗਤਾਂ ਨੂੰ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਇਤਿਹਾਸ ਬਾਰੇ ਦਸਿਆ ਅਤੇ ਕਵੀਸ਼ਰੀ ਜੱਥਾ ਭਾਈ ਸੁਖਬੀਰ ਸਿੰਘ ਨੇ ਕਵੀਸ਼ਰੀ ਵਾਰਾਂ ਦੇ ਨਾਲ ਅਕਾਲੀ ਬਾਬਾ ਫੂਲਾ ਸਿੰਘ ਦੇ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਿੱਤਾ ਸੀ। ਸਟੇਜ ਸਕੱਤਰ ਦੀ ਸੇਵਾ ਭਾਈ ਪਰਮਜੀਤ ਸਿੰਘ ਮੁੱਖੀ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਸੀ ਉਨ੍ਹਾਂ ਨੇ ਸੰਗਤਾਂ ਨੂੰ ਦਿੱਲੀ ਅੰਦਰ ਬਣੀ ਤੀਸ ਹਜ਼ਾਰੀ ਕੋਰਟ ਅਤੇ ਮੋਰੀ ਗੇਟ ਦਾ ਇਤਿਹਾਸ ਦਸਿਆ ਕਿ ਕਿਸ ਤਰ੍ਹਾਂ ਇਹ ਸਿੱਖ ਇਤਿਹਾਸ ਦੇ ਸੁਨਿਹਿਰੀ ਪੰਨੇ ਹਨ।

ਸਮਾਗਮ ਵਿਚ ਅੰਮ੍ਰਿਤ ਸੰਚਾਰ ਕਰਵਾਉਣ ਵਾਲੇ ਪੰਜ ਪਿਆਰੇ ਸਾਹਿਬਾਨ, ਕੀਰਤਨੀ ਜੱਥੇ, ਕਵੀਸ਼ਵਰੀ ਜੱਥਾ, ਕਥਾਵਾਚਕ ਗਿਆਨੀ ਸ਼ਮਸ਼ੇਰ ਸਿੰਘ ਜੀ, ਐਮ ਐਲ ਏ ਆਸ਼ਿਸ਼ ਸੂਦ ਅਤੇ ਪ੍ਰੋਗਰਾਮ ਕਰਵਾਉਣ ਵਿਚ ਸਹਿਯੋਗ ਕਰਣ ਵਾਲੇ ਸਮੂਹ ਸੱਜਣਾ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਸੀ। ਬੱਚਿਆਂ ਨੂੰ ਗੁਰਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਵਲੋਂ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਹਨ।

ਉਨ੍ਹਾਂ ਦਸਿਆ ਕਿ ਮਈ ਵਿਚ ਇਕ ਗੁਰਬਾਣੀ ਕੰਠ ਲਹਿਰ ਤਹਿਤ ਦਿੱਲੀ ਹਾਟ ਵਿਚ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿਚ ਵਡੀ ਗਿਣਤੀ ਅੰਦਰ ਮੋਬਾਈਲ ਫੋਨ ਸਮੇਤ ਵੱਡੇ ਵੱਡੇ ਇਨਾਮ ਦਿੱਤੇ ਜਾਣੇ ਹਨ, ਜਿਸ ਨੂੰ ਲੈ ਕੇ ਬੱਚਿਆਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਇਸ ਲਈ ਗੁਰਬਾਣੀ ਕੰਠ ਮੁਕਾਬਲੇ ਦੇ ਟੈਸਟ ਵੱਖ ਵੱਖ ਪੜਾਵਾਂ ਅੰਦਰ ਗੁਰਦੁਆਰਾ ਸਿੰਘ ਸਭਾ ਅਸ਼ੋਕ ਨਗਰ ਵਿਖ਼ੇ ਹੋਣੇ ਹਨ। ਇਸ ਮੌਕੇ ਦਲਜੀਤ ਸਿੰਘ ਸੱਚਰ, ਨਿਰਮਲ ਸਿੰਘ, ਅਮਰਜੀਤ ਸਿੰਘ ਬਰਾੜ, ਅਮਰਜੀਤ ਸਿੰਘ ਸਹਿਗਲ, ਅਮਰਜੀਤ ਸਿੰਘ ਹੀਰਾ, ਸੁਰਜੀਤ ਸਿੰਘ ਦੁੱਗਲ ਅਤੇ ਐਮ ਐਲ ਏ ਆਸ਼ਿਸ਼ ਸੂਦ ਵੀਂ ਹਾਜਿਰ ਸਨ।

[ays_poll id=1]
सबसे ज्यादा पढ़ी गई

Horoscope

Weather

और पढ़ें