Breaking News
Jamshedpur Bar Association : अधिवक्ताओं ने झारखंड हाईकोर्ट में उठाई कल्याण योजनाओं की मांग, मेडिकल इंश्योरेंस और पेंशन पर हुई चर्चा Jamshedpur : साकची में रंगारंग सांस्कृतिक कार्यक्रमों के साथ मनाया गया तीज महोत्सव, समाजसेवी रानी गुप्ता ने की अगुवाई Jamshedpur : अपर्णा गुहा बनीं महिला फुटबॉल महासंघ की आंतरिक शिकायत समिति की संयोजक Jamshedpur : झामुमो संपर्क कार्यालय में दिवंगत मंत्री सुदित्य कुमार सोनू को दी गई श्रद्धांजलि Jamshedpur : सुदिव्य कुमार सोनू के आकस्मिक निधन पर पूर्व मुख्यमंत्री रघुवर दास और विधायक पूर्णिमा ने जताया गहरा शोक Sikh Fedration Uk : ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ : ਦਬਿੰਦਰਜੀਤ ਸਿੰਘ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ

SHARE:

ਮਨਪ੍ਰੀਤ ਸਿੰਘ ਖਾਲਸਾ।

ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ, ਜੋ ਉਮਰਕੈਦ ਦੀ ਸਜ਼ਾ ਭੁਗਤਦਿਆਂ ਤਿਹਾੜ ਜੇਲ੍ਹ ਅੰਦਰ ਮੌਤ ਦਾ ਸ਼ਿਕਾਰ ਹੋਇਆ, ਦੇ ਉਠਾਲੇ ਮੌਕੇ ਭਾਜਪਾ ਦੇ ਤਿੰਨ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੇ ਜਾਣ ਨਾਲ ਸਿੱਖ ਪੰਥ ਦੇ ਹਿਰਦੇ ਨੂੰ ਡੂੰਘੀ ਠੇਸ ਪੁੱਜੀ ਸੀ। 1984 ਦੇ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖ ਕੌਮ ਲਈ ਅੱਲ੍ਹੇ ਹਨ ਅਤੇ ਹਜ਼ਾਰਾਂ ਬੇਗੁਨਾਹਾਂ ਦੇ ਕਤਲ ਨਾਲ ਜੁੜੇ ਇਸ ਕਾਲੇ ਦੌਰ ਦੇ ਮੁੱਖ ਦੋਸ਼ੀ ਰਹੇ ਵਿਅਕਤੀ ਦੇ ਉਠਾਲੇ ਵਿੱਚ ਸਿਆਸੀ ਆਗੂਆਂ ਦੀ ਮੌਜੂਦਗੀ ਨੂੰ ਸਿੱਖ ਸੰਗਤ ਨੇ ਬੇਹੱਦ ਗੰਭੀਰਤਾ ਨਾਲ ਲਿਆ ਸੀ। ਇਸ ਘਟਨਾ ਤੋਂ ਬਾਅਦ ਸਬੰਧਤ ਭਾਜਪਾ ਮੈਂਬਰਾਂ ਤੋਂ ਸਿੱਖ ਪੰਥ ਕੋਲੋਂ ਮੁਆਫ਼ੀ ਮੰਗਣ ਦੀ ਮੰਗ ਲਗਾਤਾਰ ਉੱਠਦੀ ਰਹੀ ਹੈ, ਪਰ ਅਜੇ ਤੱਕ ਉਨ੍ਹਾਂ ਵੱਲੋਂ ਕੌਮ ਕੋਲੋਂ ਮੁਆਫ਼ੀ ਨਾ ਮੰਗਣਾ ਪੰਥਕ ਭਾਵਨਾਵਾਂ ਨਾਲ ਬੇਰੁਖ਼ੀ ਵਜੋਂ ਦੇਖਿਆ ਜਾ ਰਿਹਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਸ ਮਾਮਲੇ ’ਤੇ ਭਾਜਪਾ ਵੱਲੋਂ ਸਬੰਧਤ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਉਨ੍ਹਾਂ ਨੂੰ ਤਲਬ ਕਰਕੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਪੱਧਰ ’ਤੇ ਇਸ ਘਟਨਾ ਨੂੰ ਲੈ ਕੇ ਨਾਰਾਜ਼ਗੀ ਪ੍ਰਗਟ ਹੋ ਚੁੱਕੀ ਹੈ ਤਾਂ ਸਬੰਧਤ ਮੈਂਬਰਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਗਲਤੀ ਨੂੰ ਸਵੀਕਾਰ ਕਰਦਿਆਂ ਸਿੱਖ ਪੰਥ ਕੋਲੋਂ ਖੁੱਲ੍ਹੇਆਮ ਮੁਆਫ਼ੀ ਮੰਗਣ।

Gambhir Car Associate Motion Ads Motion Ads

ਬੀਬੀ ਰਣਜੀਤ ਕੌਰ ਨੇ ਕਿਹਾ ਕਿ 1984 ਦੇ ਸ਼ਹੀਦਾਂ ਅਤੇ ਪੀੜਤ ਪਰਿਵਾਰਾਂ ਦੇ ਦਰਦ ਨੂੰ ਨਜ਼ਰਅੰਦਾਜ਼ ਕਰਕੇ ਚੁੱਪ ਰਹਿਣ ਨਾਲ ਮਾਮਲਾ ਖ਼ਤਮ ਨਹੀਂ ਹੋਵੇਗਾ, ਸਗੋਂ ਪੰਥ ਅੰਦਰ ਨਾਰਾਜ਼ਗੀ ਅਤੇ ਗੁੱਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਸਫ਼ਾਈਆਂ ਦੇਣ ਦਾ ਨਹੀਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਬਿਨਾਂ ਕਿਸੇ ਦੇਰੀ ਦੇ ਮੁਆਫ਼ੀ ਮੰਗਣ ਦਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर