(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਹਰ ਸਾਲ ਦੀ ਤਰ੍ਹਾਂ, ਇਸ ਸਾਲ ਵੀ ਪ੍ਰੋਗਰਾਮ ਦਾ ਨਾਮ “ਧੀਆਂ ਦੀ ਲੋਹੜੀ” ਰੱਖਿਆ ਗਿਆ ਸੀ ਜਿਸਦਾ ਉਦੇਸ਼ ਧੀਆਂ/ਔਰਤਾਂ ਦੇ ਸਸ਼ਕਤੀਕਰਨ ਦਾ ਸੰਦੇਸ਼ ਫੈਲਾਉਣਾ ਹੈ। ਰਾਜ ਸਭਾ ਮੈਂਬਰ ਅਤੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਡਾ. ਵਿਕਰਮਜੀਤ ਸਿੰਘ ਸਾਹਨੀ, ਸੋਨਾਲੀਕਾ ਦੇ ਚੇਅਰਮੈਨ ਸ਼੍ਰੀ ਅਸ਼ੋਕ ਸਾਗਰ ਮਿੱਤਲ, ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ, ਸਾਬਕਾ ਸੰਸਦ ਮੈਂਬਰ ਸ਼੍ਰੀ ਤਰਲੋਚਨ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਹਰਮੀਤ ਸਿੰਘ ਕਾਲਕਾ ਅਤੇ ਹੋਰ ਵਿਸ਼ੇਸ਼ ਮਹਿਮਾਨ ਇਨ੍ਹਾਂ ਜਸ਼ਨਾ ਵਿਚ ਮੌਜੂਦ ਲੋਕਾਂ ਵਿਚ ਸ਼ਾਮਿਲ ਸਨ।