Delhi/Dubai : ਇੰਦਰਪ੍ਰੀਤ ਸਿੰਘ ਕੌਛੜ ਮਨੁੱਖੀ ਸੇਵਾਵਾਂ ਲਈ ਦੁਬਈ ਵਿਖ਼ੇ ਹੋਏ ਸਨਮਾਨਿਤ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਗੁਰਦੁਆਰਾ ਕਮੇਟੀ ਦੇ ਨੌਜੁਆਨ ਮੈਂਬਰ ਅਤੇ ਸਮਾਜਿਕ ਕਾਰਕੁਨ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਨੂੰ ਉਨ੍ਹਾਂ ਵਲੋਂ ਮਨੁੱਖਤਾ ਦੀ ਕੀਤੀ ਜਾ ਰਹੀਆਂ ਸੇਵਾਵਾਂ ਬਦਲੇ ਇੰਟਰਨੈਸ਼ਨਲ ਪੱਧਰ ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਤਖਤ ਦਮਦਮਾ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਆਪ ਦੇ ਐਮਐਲਏ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਅਤੇ ਹੋਰ ਕਈ ਸਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਇੰਦਰਪ੍ਰੀਤ ਸਿੰਘ ਨੇ ਦਸਿਆ ਕਿ ਦੁਬਈ ਦੀ ਇੰਟਰਨੈਸ਼ਨਲ ਸੰਸਥਾ ਵਲੋਂ ਮਨੁੱਖਤਾ ਦੀ ਸੇਵਾ ਕਰ ਰਹੇ ਵੱਖ ਵੱਖ ਖੇਤਰਾਂ ਦੇ ਲੋਕਾਂ ਦੇ ਕੰਮ ਉਤੇ ਨਜਰ ਰੱਖੀ ਜਾ ਰਹੀ ਹੋਣ ਕਰਕੇ ਉਨ੍ਹਾਂ ਨੂੰ ਸਾਡੇ ਬਾਰੇ ਪਤਾ ਲਗਿਆ ਉਪਰੰਤ ਉਨ੍ਹਾਂ ਨੇ ਸਾਡੇ ਨਾਲ ਸੰਪਰਕ ਕਰਕੇ ਸਾਨੂੰ ਦੁਬਈ ਬੁਲਾ ਕੇ ਸਨਮਾਨਿਤ ਕੀਤਾ ਹੈ। ਇਹ ਸਾਡੇ ਲਈ ਬਹੁਤ ਮਾਣ ਅਤੇ ਹੋਰ ਵੱਧ ਚੜ੍ਹ ਕੇ ਸੇਵਾ ਕਰਣ ਲਈ ਹੋਂਸਲਾ ਦੇਣ ਵਾਲੀ ਗੱਲ ਹੈ।

Gambhir Car Associate Motion Ads Motion Ads

ਇਸ ਮੌਕੇ ਸ਼ੇਖ ਅਬਦੁੱਲਾ, ਸ਼ੇਖ ਮੱਖਤੂਮ, ਸਰਦਾਰ ਐਸ ਪੀ ਸਿੰਘ ਓਬਰਾਏ, ਸਰਦਾਰ ਤਲਵਿੰਦਰ ਸਿੰਘ ਚੇਅਰਮੈਨ ਅਤੇ ਹੋਰ ਸਤਿਕਾਰਿਤ ਹਸਤੀਆਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਦੁਬਈ ਨਿਵਾਸੀ ਸਰਦਾਰ ਮਨਜਿੰਦਰ ਸਿੰਘ ਅਤੇ ਸਰਦਾਰ ਜੋਗਿੰਦਰ ਸਿੰਘ ਜੀ ਦਾ ਉਚੇਚੇ ਤੌਰ ਤੇ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਦੁਬਈ ਸਰਕਾਰ ਅਤੇ ਸ਼ੇਖਾਂ ਨਾਲ ਮਿਲਵਰਤਣ ਰਾਹੀਂ ਇਹ ਉਪਰਾਲਾ ਕੀਤਾ ਹੈ।

अभी-अभी

Horoscope

Weather

और पढ़ें