Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi/Mumbai : ਮੁੰਬਈ ਹਾਈ ਕੋਰਟ ਵੱਲੋਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਛੋਟ ਬਰਕਰਾਰ ਰੱਖਣ ਦਾ ਫ਼ੈਸਲਾ ਸਵਾਗਤਯੋਗ : ਸੰਤ ਮੀਤ ਸਿੰਘ

SHARE:

ਮਨਪ੍ਰੀਤ ਸਿੰਘ ਖਾਲਸਾ.

ਮੁੰਬਈ ਹਾਈ ਕੋਰਟ ਦੀ ਨਾਗਪੁਰ ਬੈਂਚ ਵੱਲੋਂ ਦੋਪਹੀਆ ਵਾਹਨ ਚਲਾਉਣ ਸਮੇਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਪਹਿਨਣ ਤੋਂ ਮਿਲੀ ਕਾਨੂੰਨੀ ਛੋਟ ਨੂੰ ਬਰਕਰਾਰ ਰੱਖਦਿਆਂ ਇਸ ਦੇ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ ਵਾਰਡ ਨੰਬਰ 32 ਦੇ ਉਮੀਦੁਆਰ ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਸਿੱਖ ਕੌਮ ਦੀ ਧਾਰਮਿਕ ਪਹਿਚਾਣ, ਦਸਤਾਰ ਦੀ ਮਾਣ-ਮਰਿਆਦਾ ਅਤੇ ਸੰਵਿਧਾਨਕ ਅਧਿਕਾਰਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅਤੇ ਪਵਿੱਤਰ ਅੰਗ ਹੈ, ਜਿਸ ਨੂੰ ਕਿਸੇ ਵੀ ਸਥਿਤੀ ਵਿੱਚ ਸਿਰਫ਼ ਇੱਕ ਆਮ ਪਹਿਰਾਵੇ ਵਜੋਂ ਨਹੀਂ ਦੇਖਿਆ ਜਾ ਸਕਦਾ। ਸਿੱਖ ਆਪਣੀ ਦਸਤਾਰ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼, ਧਾਰਮਿਕ ਵਿਸ਼ਵਾਸ ਅਤੇ ਸਵੈ-ਸਨਮਾਨ ਦੇ ਪ੍ਰਤੀਕ ਵਜੋਂ ਧਾਰਨ ਕਰਦੇ ਹਨ। ਇਸ ਲਈ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਤੋਂ ਛੋਟ ਦੇਣ ਵਾਲੇ ਕਾਨੂੰਨੀ ਪ੍ਰਬੰਧ ਨੂੰ ਬਰਕਰਾਰ ਰੱਖਣਾ ਸੰਵਿਧਾਨਕ ਅਤੇ ਧਾਰਮਿਕ ਦੋਹਾਂ ਪੱਖੋਂ ਸਹੀ ਅਤੇ ਨਿਆਂਸੰਗਤ ਹੈ।

ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਧਾਰਮਿਕ ਚਿੰਨ੍ਹਾਂ ਨੂੰ ਧਾਰਨ ਕਰਨ ਦਾ ਪੂਰਾ ਅਧਿਕਾਰ ਦਿੰਦਾ ਹੈ। ਅਦਾਲਤ ਵੱਲੋਂ ਦਿੱਤਾ ਗਿਆ ਇਹ ਫ਼ੈਸਲਾ ਨਾ ਸਿਰਫ਼ ਸੰਵਿਧਾਨਕ ਮੁੱਲਾਂ ਨੂੰ ਮਜ਼ਬੂਤ ਕਰਦਾ ਹੈ, ਸਗੋਂ ਭਾਰਤ ਦੀ ਧਾਰਮਿਕ ਵਿਭਿੰਨਤਾ ਅਤੇ ਆਪਸੀ ਸਤਿਕਾਰ ਦੀ ਪਰੰਪਰਾ ਨੂੰ ਵੀ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਸਿੱਖ ਕੌਮ ਨੂੰ ਵਾਰ-ਵਾਰ ਆਪਣੇ ਬੁਨਿਆਦੀ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਾ ਪੈਂਦਾ ਹੈ। ਸਿੱਖਾਂ ਵਿਰੁੱਧ ਜਾਣ-ਬੁੱਝ ਕੇ ਤੰਗ-ਪ੍ਰੇਸ਼ਾਨ ਕਰਨ ਜਾਂ ਉਨ੍ਹਾਂ ਦੀ ਧਾਰਮਿਕ ਪਹਿਚਾਣ ਨੂੰ ਨਿਸ਼ਾਨਾ ਬਣਾਉਣ ਵਾਲੀ ਸੋਚ ਨੂੰ ਤੁਰੰਤ ਤਿਆਗਣਾ ਚਾਹੀਦਾ ਹੈ। ਦੇਸ਼ ਦੀ ਏਕਤਾ ਅਤੇ ਸਮਾਜਿਕ ਸਦਭਾਵਨਾ ਲਈ ਆਪਸੀ ਸਤਿਕਾਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਮਿਲਵਰਤਣ ਦੀ ਭਾਵਨਾ ਨੂੰ ਤਰਜੀਹ ਦੇਣਾ ਹੀ ਸਮੇਂ ਦੀ ਲੋੜ ਹੈ।

Gambhir Car Associate Gambhir Car Associate Motion Ads Motion Ads

ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਦੀ ਧਾਰਮਿਕ ਪਹਿਚਾਣ ਨੂੰ ਵਿਵਾਦ ਦਾ ਵਿਸ਼ਾ ਬਣਾਉਣ ਦੀ ਬਜਾਏ, ਸਾਰੇ ਵਰਗਾਂ ਨੂੰ ਆਪਸੀ ਵਿਸ਼ਵਾਸ ਅਤੇ ਸਹਿਯੋਗ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਦਾਲਤਾਂ ਅਤੇ ਸੰਵਿਧਾਨਕ ਸੰਸਥਾਵਾਂ ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਇਸੇ ਤਰ੍ਹਾਂ ਰੱਖਿਆ ਕਰਦੀਆਂ ਰਹਿਣਗੀਆਂ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर