Hemkunt Saheb : ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ

SHARE:

ਸ਼ਰਧਾਲੂਆਂ ਨਾਲ ਹੋ ਰਹੀਆਂ ਚਿੰਤਾਜਨਕ ਘਟਨਾਵਾਂ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧ ਕੀਤੇ ਜਾਣ ਪੁਖਤੇ : ਇੰਦਰਜੀਤ ਸਿੰਘ ਵਿਕਾਸਪੁਰੀ

ਮਨਪ੍ਰੀਤ ਸਿੰਘ ਖਾਲਸਾ.

ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ, ਤਾਂ ਜੋ ਕਿਸੇ ਵੀ ਮੁਸ਼ਕਲ ਜਾਂ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਸ਼ਰਧਾਲੂ ਤੁਰੰਤ ਟਰੱਸਟ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਣ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਵਾਪਰੀ ਘਟਨਾ ਸਬੰਧੀ ਉੱਤਰਾਖੰਡ ਪੁਲਿਸ ਵੱਲੋਂ ਕੀਤੀ ਗਈ ਇਕਤਰਫ਼ਾ ਕਾਰਵਾਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਉੱਤਰਾਖੰਡ ਸਰਕਾਰ ਅਤੇ ਰਾਜਪਾਲ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਾਰੇ ਪੱਖਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਉਚਿਤ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਵਰਗ ਵਿੱਚ ਅਣਭਰੋਸੇ ਦੀ ਭਾਵਨਾ ਪੈਦਾ ਨਾ ਹੋਵੇ।

Gambhir Car Associate Motion Ads Motion Ads

ਵਿਕਾਸਪੁਰੀ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਲੈ ਕੇ ਪੈਦਾ ਹੋ ਰਹੀਆਂ ਚਿੰਤਾਵਾਂ ਨੂੰ ਸਮੇਂ ਸਿਰ ਦੂਰ ਨਾ ਕੀਤਾ ਗਿਆ ਤਾਂ ਇਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੰਗਤਾਂ ਵਿੱਚ ਗਲਤ ਸੰਦੇਸ਼ ਜਾਵੇਗਾ ਅਤੇ ਪਵਿੱਤਰ ਯਾਤਰਾ ਦੇ ਸ਼ਾਂਤੀਪੂਰਨ ਮਾਹੌਲ ’ਤੇ ਵੀ ਅਸਰ ਪੈ ਸਕਦਾ ਹੈ।

ਇੰਦਰਜੀਤ ਸਿੰਘ ਵਿਕਾਸਪੁਰੀ ਨੇ ਸਮੂਹ ਸਿੱਖ ਸ਼ਰਧਾਲੂਆਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਉਕਸਾਵੇ ਜਾਂ ਵਿਵਾਦ ਦੀ ਸਥਿਤੀ ਵਿੱਚ ਸੰਯਮ ਬਣਾਈ ਰੱਖਣ ਅਤੇ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਬਜਾਏ ਤੁਰੰਤ ਪੁਲਿਸ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਬੰਧਕਾਂ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ, ਆਪਸੀ ਭਾਈਚਾਰੇ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਕਾਇਮ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

[ays_poll id=1]
सबसे ज्यादा पढ़ी गई

Horoscope

Weather

और पढ़ें