Breaking News
Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ New Delhi : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ Punjab/Haryana : ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ Punjab : ਸ਼੍ਰੀ ਦਸਮ ਗ੍ਰੰਥ ਸਾਹਿਬ ਦੀ ਵਿਆਖਿਆ ਦਾ ਮੁਕਾਬਲਾ – ਵਿਦਵਾਨਾਂ ਵੱਲੋਂ ਗਿਆਨੀ ਸ਼ੇਰ ਸਿੰਘ ਨੂੰ ਗੁਰਮਤਿ ਸੰਵਾਦ ਦੀ ਖੁੱਲ੍ਹੀ ਚੁਣੌਤੀ, ਆਪਹੁਦਰੇ ਪ੍ਰਚਾਰ ‘ਤੇ ਮੁੜ-ਵੀਚਾਰ ਕਰਨ ਦੀ ਮੰਗ Amritsar : ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ : ਐਡਵੋਕੇਟ ਧਾਮੀ Chandigarh : ‘ਚੜ੍ਹਦੀਕਲਾ’ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਵਾਲੇ ਦੋਵੇਂ ਹੁਕਮ ਵਾਪਸ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਏ ਦਸਤਾਰ ਮੁਕਾਬਲੇ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋ ਕੇ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਅੱਜ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਨੇ ਬਹੁਤ ਹੀ ਚੰਗਾ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਦਸਤਾਰ ਸਾਡੀ ਦੁਨੀਆਂ ਭਰ ਵਿਚ ਪਛਾਣ ਹੈ ਅਤੇ ਗੁਰਬਾਣੀ ਦਾ ਉਪਦੇਸ਼ ਹੈ ਕਿ ’’ਖੂਬ ਤੇਰੀ ਪਗੜੀ ਮਿੱਠੇ ਤੇਰੇ ਬੋਲ..।’’ ਉਹਨਾਂ ਕਿਹਾ ਕਿ ਸਿੱਖੀ ਦੀ ਇਹੋ ਪਛਾਣ ਹੈ ਕਿ ਦੁਨੀਆਂ ਭਰ ਵਿਚ ਅਸੀਂ ਆਪਣੀ ਦਸਤਾਰ ਨਾਲ ਜਾਣੇ ਜਾਂਦੇ ਹਾਂ। ਉਹਨਾਂ ਕਿਹਾ ਕਿ ਖਾਲਸੇ ਦੀ ਪਛਾਣ ਦਸਤਾਰ ਨਾਲ ਹੀ ਹੁੰਦੀ ਹੈ।

Gambhir Car Associate Gambhir Car Associate Motion Ads Motion Ads

ਉਹਨਾਂ ਕਿਹਾ ਕਿ ਇਸ ਇਤਿਹਾਸਕ ਤੇ ਪਵਿੱਤਰ ਦਿਹਾੜੇ ’ਤੇ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹਾਂ ਕਿ ਇਹ ਬਹੁਤ ਵੱਡਾ ਮੌਕਾ ਹੈ ਜੋ ਸਿੱਖ ਨੌਜਵਾਨਾਂ ਨੂੰ ਆਪਣੇ ਪੁਰਾਤਨ ਵਿਰਸੇ ਤੇ ਇਤਿਹਾਸ ਨਾਲ ਜੋੜਦਾ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੁੜੇ ਰਹਾਂਗੇ ਤਾਂ ਹੀ ਅਸੀਂ ਸਿੱਖੀ ਤੇ ਗੁਰਸਿੱਖੀ ਜੀਵਨ ਜਾਚ ਨੂੰ ਆਪਣੀ ਅਗਲੀ ਪੀੜੀ ਤੱਕ ਸੰਭਾਲ ਸਕਾਂਗੇ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋ ਨੇ ਕਿਹਾ ਕਿ ਇਹ ਬਹੁਤ ਹੀ ਸੁਭਾਗਾ ਮੌਕਾ ਹੈ ਕਿ ਅਸੀਂ ਅਜਿਹੇ ਕਾਰਜ ਕਰ ਰਹੇ ਹਾਂ। ਇਸ ਲਈ ਕਮੇਟੀ ਦਾ ਧਰਮ ਪ੍ਰਚਾਰ ਵਿੰਗ ਵਿਸ਼ੇਸ਼ ਤੌਰ ’ਤੇ ਵਧਾਈ ਦਾ ਪਾਤਰ ਹੈ ਜੋ ਅਜਿਹੇ ਉਪਰਾਲੇ ਕਰ ਰਿਹਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर