Dsgpc : ਦਿੱਲੀ ਗੁਰਦੁਆਰਾ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ 187ਵੀਂ ਬਰਸੀ ‘ਤੇ ਭੇਟ ਕੀਤੀ ਸ਼ਰਧਾਂਜਲੀ

SHARE:

ਮਹਾਰਾਜਾ ਰਣਜੀਤ ਸਿੰਘ ਨੇ ਸਮਾਜਿਕ ਬਰਾਬਰੀ ਅਤੇ ਸਰਬਧਰਮ ਸਾਂਝ ‘ਤੇ ਆਧਾਰਿਤ ਆਦਰਸ਼ ਰਾਜ ਕਾਇਮ ਕੀਤਾ : ਕਾਲਕਾ/ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਮੌਕੇ ਬਾਰਾਂਖੰਭਾ ਰੋਡ ਸਥਿਤ ਉਨ੍ਹਾਂ ਦੇ ਬੁੱਤ ‘ਤੇ ਫੁੱਲਾਂ ਦਾ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਸਲਾਹਕਾਰ ਪਰਮਜੀਤ ਸਿੰਘ ਚੰਢੋਕ, ਮੀਡੀਆ ਸਲਾਹਕਾਰ ਸੁਦੀਪ ਸਿੰਘ, ਵਿਰਾਸਤ ਸਿੱਖਿਜ਼ਮ ਦੇ ਰਾਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਮਾਜਿਕ ਬਰਾਬਰੀ, ਨਿਆਂ ਅਤੇ ਸਰਬਧਰਮ ਸਾਂਝ ‘ਤੇ ਆਧਾਰਿਤ ਸਿੱਖ ਰਾਜ ਸਥਾਪਿਤ ਕਰਕੇ ਇਤਿਹਾਸ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਹਰ ਧਰਮ ਅਤੇ ਵਰਗ ਦੇ ਲੋਕਾਂ ਨੂੰ ਯੋਗਤਾ ਦੇ ਆਧਾਰ ‘ਤੇ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਲਾਹੌਰ ਫਤਿਹ ਕਰਕੇ ਸਿੱਖ ਸਾਮਰਾਜ ਦੀ ਨੀਂਹ ਰੱਖੀ ਅਤੇ ਆਪਣੀ ਦੂਰਅੰਦੇਸ਼ੀ, ਸੁਚੱਜੇ ਪ੍ਰਬੰਧ ਅਤੇ ਬਹਾਦਰੀ ਸਦਕਾ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਰਾਜ ਬਣਾਇਆ। ਉਨ੍ਹਾਂ ਦੀ ਅਗਵਾਈ ਹੇਠ ਹਰੀ ਸਿੰਘ ਨਲੂਆ ਵਰਗੇ ਮਹਾਨ ਜਰਨੈਲਾਂ ਨੇ ਸਾਮਰਾਜ ਦੀਆਂ ਸਰਹੱਦਾਂ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਦੇ ਜੀਵਨ ਕਾਲ ਦੌਰਾਨ ਅੰਗਰੇਜ਼ ਪੰਜਾਬ ‘ਤੇ ਕਬਜ਼ਾ ਨਹੀਂ ਕਰ ਸਕੇ। ਆਗੂਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਅੱਜ ਵੀ ਸੁਸ਼ਾਸਨ, ਧਾਰਮਿਕ ਸਹਿਣਸ਼ੀਲਤਾ, ਸਮਾਜਿਕ ਨਿਆਂ ਅਤੇ ਲੋਕ-ਭਲਾਈ ਦੀ ਮਿਸਾਲ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਆਦਰਸ਼ ਅਤੇ ਦੂਰਅੰਦੇਸ਼ੀ ਸੋਚ ਅੱਜ ਵੀ ਸਮਾਜ ਅਤੇ ਹਕੂਮਤਾਂ ਲਈ ਪ੍ਰੇਰਣਾ ਸਰੋਤ ਹਨ।

[ays_poll id=1]
सबसे ज्यादा पढ़ी गई

Horoscope

Weather

और पढ़ें