ਮਨਪ੍ਰੀਤ ਸਿੰਘ ਖਾਲਸਾ.

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀ ਬਲਾਕ ਕਾਲਕਾ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ਪਹਿਲੇ ਚਾਰ ਗੁਰੂ ਸਾਹਿਬਾਨ, ਆਪਣੀ ਬਾਣੀ ਅਤੇ ਭਗਤਾਂ-ਭੱਟਾਂ ਦੀ ਬਾਣੀ ਦੀ ਸੰਪਾਦਨਾ ਕਰਕੇ ਆਦਿ ਗ੍ਰੰਥ ਦੀ ਰਚਨਾ ਕੀਤੀ ਅਤੇ ਸਿੱਖ ਕੌਮ ਨੂੰ ਗੁਰਬਾਣੀ ਦਾ ਅਨਮੋਲ ਖ਼ਜ਼ਾਨਾ ਬਖ਼ਸ਼ਿਆ।

ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਰੂਪ ਦੇ ਕੇ ਸਿੱਖਾਂ ਨੂੰ ਇਸੇ ਨੂੰ ਆਪਣਾ ਗੁਰੂ ਮੰਨਣ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਮੁਗਲ ਹਕੂਮਤ ਅੱਗੇ ਝੁਕਣ ਦੀ ਬਜਾਏ ਪਰਮਾਤਮਾ ਦਾ ਨਾਮ ਜਪਦਿਆਂ ਸ਼ਹਾਦਤ ਦਿੱਤੀ। ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਨੌਜਵਾਨ ਪੀੜੀ ਨੂੰ ਗੁਰਬਾਣੀ, ਦਸਤਾਰ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਉਨ੍ਹਾਂ ਇਸਤਰੀ ਸਤਿਸੰਗ ਦੀਆਂ ਮੈਂਬਰਾਂ ਅਤੇ ਸਮਾਗਮ ਦੇ ਪ੍ਰਬੰਧਕਾਂ ਦੀ ਵੀ ਸ਼ਲਾਘਾ ਕੀਤੀ।

Share.
© 2026 (ਫਤਿਹ ਲਾਈਵ) FatehLive.com. Designed by Forever Infotech.
Exit mobile version