ਭਾਈ ਜੇਤਾ ਜੀ ਨੇ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸੀਸ ਨਾਲ ਆਨੰਦਪੁਰ ਸਾਹਿਬ ਜਾਦਿਆਂ ਬਗਪਤ ਕੀਤਾ ਸੀ ਪਹਿਲਾ ਪੜਾਅ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਦੇ ਗੁਰੂਦੁਆਰਾ ਸ਼ੀਸ਼ ਗੰਜ ਤੋਂ ਬਾਗਪਤ ਤੱਕ ਗੁਰੂ ਤੇਗ ਬਹਾਦਰ ਸ਼ੀਸ਼ ਯਾਤਰਾ ਨਿਕਾਲੀ ਗਈ ਜਿਸ ਵਿੱਚ ਸੰਗਤ ਨੇ ਪੈਦਲ ਮਾਰਚ ਕਰਦੇ ਹੋਏ ਭਾਗ ਲਿਆ। ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਚੱਲਦੀ ਰਹੀ। ਸ਼ਾਮ ਨੂੰ ਬਾਗਪਤ ਵਿੱਚ ਵਿਸ਼ੇਸ਼ ਦੀਵਾਨ ਸਜਾਇਆ ਗਿਆ।
ਯਾਤਰਾ ਦੇ ਆਯੋਜਕ ਆਰ ਐਸ ਆਹੂਜਾ ਅਤੇ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੰਗਤ ਵਿੱਚ ਜਾਗਰੂਕਤਾ ਲਿਆਂਦੇ ਕਰਨ ਲਈ ਦਿੱਲੀ ਤੋਂ ਬਾਗਪਤ ਤੱਕ ਯਾਤਰਾ ਨਿਕਾਲੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਭਾਈ ਜੇਤਾ ਜੀ ਉਨ੍ਹਾਂ ਦੇ ਸ਼ੀਸ਼ ਨੂੰ ਲੈ ਕੇ ਆਨੰਦਪੁਰ ਸਾਹਿਬ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ੀਸ਼ ਭੇਟ ਕੀਤਾ ਸੀ।
ਭਾਈ ਜੇਤਾ ਜੀ ਉਸ ਸਮੇਂ ਛੁਪਦੇ ਛੁਪਦੇ ਦਿੱਲੀ ਤੋਂ ਪੈਦਲ ਆਨੰਦਪੁਰ ਸਾਹਿਬ ਲਈ ਨਿਕਲੇ ਅਤੇ ਉਨ੍ਹਾਂ ਦਾ ਪਹਿਲਾ ਪੜਾਅ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਸੀ ਜਿੱਥੇ ਉਨ੍ਹਾਂ ਨੇ ਰਾਤ ਨੂੰ ਵਿਸ਼ਰਾਮ ਕਰਨ ਤੋਂ ਬਾਅਦ ਸਵੇਰੇ ਅਗਲੇ ਪੜਾਅ ਵੱਲ ਰਵਾਨਾ ਹੋਏ ਸਨ, ਪਰ ਅਫਸੋਸ ਕਿ ਅੱਜ ਤੱਕ ਇਸ ਥਾਂ ਬਾਰੇ ਸੰਗਤ ਨੂੰ ਜਾਣਕਾਰੀ ਨਹੀਂ ਸੀ, ਪਰ ਹੁਣ ਇਸ ਥਾਂ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਗਲੇ ਸਾਲ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ‘ਤੇ ਦਿੱਲੀ ਕਮੇਟੀ ਅਤੇ ਦਿੱਲੀ ਦੀ ਸੰਗਤ ਦੇ ਸਹਿਯੋਗ ਨਾਲ ਬਾਗਪਤ ਵਿੱਚ ਗੁਰੂਦੁਆਰਾ ਸਾਹਿਬ ਸਥਾਪਿਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦਿੱਲੀ ਕਮੇਟੀ ਵਲੋਂ ਦਿੱਤੇ ਗਏ ਸਹਿਯੋਗ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਪ੍ਰਗਟ ਕੀਤਾ।