Breaking News
Germany : ਸ਼ਹੀਦ ਭਾਈ ਦਿਲਾਵਰ ਸਿੰਘ ਦੇ ਸ਼ਹਾਦਤ ਦਿਹਾੜੇ ’ਤੇ ਸਮਾਗਮ ਸਜਾਉਣ ਵਾਲੇ ਪ੍ਰਬੰਧਕਾਂ ਤੇ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ : ਪੰਥਕ ਜੱਥੇਬੰਦੀਆਂ ਜਰਮਨੀ Delhi : 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਦੀ ਸ਼ੋਕ ਸਭਾ ‘ਚ ਸ਼ਮੂਲੀਅਤ, ਭਾਜਪਾ ਸੰਸਦ ਮੈਂਬਰਾਂ ਦੀ ਕਰਤੂਤ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ : ਇੰਦਰਜੀਤ ਸਿੰਘ ਵਿਕਾਸਪੁਰੀ DSGPC : ਸੱਜਣ ਕੁਮਾਰ ਦੇ ਘਰ ਜਾਣ ਵਾਲੇ ਭਾਜਪਾ ਐਮ.ਪੀਜ਼ ’ਤੇ ਸਰਨਾ-ਜੀ.ਕੇ. ਦੀ ਚੁੱਪੀ, ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕਣ ’ਤੇ ਕਾਲਕਾ-ਕਾਹਲੋਂ ਨੇ ਘੇਰਿਆ Delhi : ਪਰਮਜੀਤ ਸਿੰਘ ਵੀਰਜੀ ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪਾਠ ਤੇ ਕੀਰਤਨੀ ਧੁਨਾਂ ਨਾਲ ਦਿੱਲੀ ਦੀਆਂ ਸੰਗਤਾਂ ਨੇ ਕੀਤੇ ਪੰਜਾਬ ਦੇ ਪਾਵਨ ਗੁਰਧਾਮਾਂ ਦੇ ਦਰਸ਼ਨ Amritsar : ਸ਼ਹੀਦ ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਨੂੰ ਕੌਮ ਦੀ ਯਾਦ ’ਚ ਸਦੀਵੀ ਜਿਊਂਦਾ ਰੱਖਿਆ ਜਾਵੇ, ਦੇਸ਼-ਵਿਦੇਸ਼ ਵਿੱਚ ਵੱਡੇ ਪੱਧਰ ’ਤੇ ਮਨਾਈ ਜਾਵੇ ਸ਼ਹੀਦੀ ਯਾਦ : ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ Canada Scam : ਇਮੀਗ੍ਰੇਸ਼ਨ ਦੇ ਨਾਮ ’ਤੇ ਕਥਿਤ ਧੋਖਾਧੜੀ – ਪੀੜਤ ਪਰਿਵਾਰਾਂ ਦੀ ਮਦਦ ਲਈ ਗੁਰਦੁਆਰਾ ਕਮੇਟੀ ਨੇ ਚੁੱਕਿਆ ਕਦਮ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਸੱਜਣ ਕੁਮਾਰ ਦੇ ਘਰ ਜਾਣ ਵਾਲੇ ਭਾਜਪਾ ਐਮ.ਪੀਜ਼ ’ਤੇ ਸਰਨਾ-ਜੀ.ਕੇ. ਦੀ ਚੁੱਪੀ, ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕਣ ’ਤੇ ਕਾਲਕਾ-ਕਾਹਲੋਂ ਨੇ ਘੇਰਿਆ

SHARE:

ਮਨਪ੍ਰੀਤ ਸਿੰਘ ਖਾਲਸਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਅਫਸੋਸ ਲਈ ਜਾਣ ਵਾਲੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੂੰ ਪੱਤਰ ਲਿਖ ਕੇ ਤਿੰਨਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਕਤਲੇਆਮ ਦਾ ਗੁਨਾਹਗਾਰ ਹੈ ਅਤੇ ਉਸਦੇ ਘਰ ਜਾ ਕੇ ਅਫਸੋਸ ਕਰਨਾ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।

ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੀ ਵੀ ਉਨ੍ਹਾਂ ਨੇ ਨਿਖੇਧੀ ਕੀਤੀ ਸੀ ਅਤੇ ਹੁਣ ਭਾਜਪਾ ਸੰਸਦ ਮੈਂਬਰਾਂ ਦੇ ਇਸ ਕਦਮ ਦਾ ਵੀ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ 1984 ਦੇ ਪੀੜਤਾਂ ਲਈ ਕੀਤੇ ਗਏ ਯਤਨਾਂ ਨੂੰ ਵੀ ਇਹ ਸੰਸਦ ਮੈਂਬਰ ਯਾਦ ਰੱਖਣ। ਉਨ੍ਹਾਂ ਕਿਹਾ ਕਿ ਮਰਹੂਮ ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਸਿੱਖਾਂ ਦੀ ਨਿਆਂ ਦੀ ਲੜਾਈ ਵਿੱਚ ਨਾਲ ਖੜ੍ਹੇ ਰਹੇ, ਜਦਕਿ ਸ੍ਰੀ ਰਾਜਨਾਥ ਸਿੰਘ ਨੇ ਵੀ ਸਿੱਖ ਕੌਮ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 1984 ਦੀ ਪੀੜਤ ਜਗਦੀਸ਼ ਕੌਰ ਨਾਲ ਮੁਲਾਕਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਦੌਰਾਨ ਬੰਦ ਪਏ ਕਈ ਕੇਸ ਮੁੜ ਖੁੱਲ੍ਹੇ ਅਤੇ ਜਗਦੀਸ਼ ਟਾਈਟਲਰ ਵਰਗਿਆਂ ਵਿਰੁੱਧ ਕਾਰਵਾਈ ਅੱਗੇ ਵਧੀ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਇਸ ਪਿਛੋਕੜ ਵਿੱਚ ਤਿੰਨ ਸੰਸਦ ਮੈਂਬਰਾਂ ਦਾ ਸੱਜਣ ਕੁਮਾਰ ਦੇ ਘਰ ਜਾਣਾ ਹੋਰ ਵੀ ਗੰਭੀਰ ਮਾਮਲਾ ਹੈ, ਜਿਸ ’ਤੇ ਪਾਰਟੀ ਲੀਡਰਸ਼ਿਪ ਨੂੰ ਤੁਰੰਤ ਸਪੱਸ਼ਟੀਕਰਨ ਅਤੇ ਕਾਰਵਾਈ ਕਰਨੀ ਚਾਹੀਦੀ ਹੈ। ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ. ਅਤੇ ਪਰਮਜੀਤ ਸਿੰਘ ਸਰਨਾ ’ਤੇ ਤਿੱਖਾ ਹਮਲਾ ਕਰਦਿਆਂ ਕਾਲਕਾ-ਕਾਹਲੋਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਭਾਜਪਾ ਦੇ ਸੰਸਦ ਮੈਂਬਰਾਂ ਦੀ ਨਿਖੇਧੀ ਕਰਨ ਦੀ ਬਜਾਏ ਇਹ ਆਗੂ ਦਿੱਲੀ ਕਮੇਟੀ ’ਤੇ ਹੀ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸਰਨਾ ਅਤੇ ਜੀ.ਕੇ. ਨੂੰ ਪਹਿਲਾਂ ਆਪਣੇ ਆਕਾ ਸੁਖਬੀਰ ਸਿੰਘ ਬਾਦਲ ਤੋਂ ਇਸ ਮਾਮਲੇ ’ਤੇ ਚੁੱਪੀ ਤੋੜਵਾਉਣੀ ਚਾਹੀਦੀ ਹੈ ਅਤੇ ਪੁੱਛਣਾ ਚਾਹੀਦਾ ਹੈ ਕਿ ਸੱਜਣ ਕੁਮਾਰ ਦੇ ਘਰ ਜਾਣ ਵਾਲੇ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਦਾ ਕੀ ਸਟੈਂਡ ਹੈ।

ਕਾਲਕਾ-ਕਾਹਲੋਂ ਨੇ ਦੋਸ਼ ਲਾਇਆ ਕਿ ਅਕਾਲੀ ਲੀਡਰਸ਼ਿਪ ਇਸ ਸਮੇਂ ਭਾਜਪਾ ਨਾਲ ਮੁੜ ਸਮਝੌਤੇ ਲਈ ਬੇਚੈਨ ਦਿਖਾਈ ਦੇ ਰਹੀ ਹੈ ਅਤੇ ਇਸੇ ਕਾਰਨ ਸਪੱਸ਼ਟ ਸਟੈਂਡ ਲੈਣ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ 1984 ਦੇ ਦਰਦ ਅਤੇ ਨਿਆਂ ਦੇ ਮੁੱਦੇ ਕਿਸੇ ਸਿਆਸੀ ਸਮਝੌਤੇ ਦੀ ਕੀਮਤ ’ਤੇ ਚੁੱਪ ਨਹੀਂ ਕਰਵਾਏ ਜਾ ਸਕਦੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर