(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਐਮ ਅਰਵਿੰਦ ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਇਸ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਇੱਕ ਦਿਨ ਪਹਿਲਾਂ ਈਡੀ ਨੇ ਹਲਫ਼ਨਾਮਾ ਦਾਇਰ ਕਰਕੇ ਸੀਐਮ ਦੀ ਪਟੀਸ਼ਨ ਦਾ ਵਿਰੋਧ ਕੀਤਾ ਹੈ।

ਕੇਜਰੀਵਾਲ ਦੀ ਜਮਾਨਤ ਮਾਮਲੇ ਵਿਚ ਮੰਗਲਵਾਰ ਨੂੰ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਇਕ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਆਦਤਨ ਅਪਰਾਧੀ ਨਹੀਂ ਹਨ। ਅਦਾਲਤ ਨੇ ਕਿਹਾ ਸੀ ਕਿ ਚੋਣਾਂ ਨੇੜੇ ਹਨ ਅਤੇ ਦਿੱਲੀ ਦੇ ਮੁੱਖ ਮੰਤਰੀ ਲਈ ਇਹ ਅਸਾਧਾਰਨ ਹਾਲਾਤ ਹਨ।

ਇਸ ਨੂੰ ਦੇਖਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੁਪਰੀਮ ਕੋਰਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ ਹੈ। ਈਡੀ ਨੇ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਪਹਿਲਾਂ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ । ਇਸ ਵਿਚ ਕਿਹਾ ਗਿਆ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਚੋਣ ਪ੍ਰਚਾਰ ਕਰਨਾ ਕੋਈ ਬੁਨਿਆਦੀ, ਸੰਵਿਧਾਨਕ ਜਾਂ ਕਾਨੂੰਨੀ ਅਧਿਕਾਰ ਨਹੀਂ ਹੈ।

ਆਪਣੇ ਹਲਫਨਾਮੇ ‘ਚ ਕਹੀਆਂ ਹਨ ਕਿ ਚੋਣ ਪ੍ਰਚਾਰ ਲਈ ਕਿਸੇ ਵੀ ਨੇਤਾ ਨੂੰ ਜ਼ਮਾਨਤ ਨਹੀਂ ਦਿੱਤੀ ਗਈ ਹੈ। ਇਸ ਤਰ੍ਹਾਂ, ਕੇਜਰੀਵਾਲ ਨੂੰ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਲਈ ਜ਼ਮਾਨਤ ਦੇਣਾ ਇੱਕ ਗਲਤ ਮਿਸਾਲ ਕਾਇਮ ਕਰੇਗਾ। ਈਡੀ ਦਾ ਕਹਿਣਾ ਹੈ ਕਿ ਕੋਈ ਵੀ ਰਾਜਨੇਤਾ ਕਿਸੇ ਵਿਸ਼ੇਸ਼ ਰੁਤਬੇ ਦਾ ਦਾਅਵਾ ਨਹੀਂ ਕਰ ਸਕਦਾ ਅਤੇ ਜੇਕਰ ਉਹ ਅਪਰਾਧ ਕਰਦੇ ਹਨ ਤਾਂ ਰਾਜਨੇਤਾਵਾਂ ਨੂੰ ਹੋਰ ਨਾਗਰਿਕਾਂ ਵਾਂਗ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜਾਂਚ ਏਜੰਸੀ ਨੇ ਆਪਣੇ ਹਲਫ਼ਨਾਮੇ ਵਿੱਚ ਅੱਗੇ ਕਿਹਾ ਹੈ ਕਿ ਸਿਰਫ਼ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣਾ ਬਰਾਬਰੀ ਦੇ ਨਿਯਮ ਦੇ ਖ਼ਿਲਾਫ਼ ਹੋਵੇਗਾ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version