ਨਹੀਂ ਤਾਂ ਹੋਵੇਗਾ ਸਖ਼ਤ ਵਿਰੋਧ- ਬਾਬਾ ਹਰਦੀਪ ਸਿੰਘ ਮਹਿਰਾਜ
ਫਿਲਮ ਅੰਦਰ ਸਿੱਖਾਂ ਦੀ ਕੀਤੀ ਗਈ ਹੈ ਕਿਰਦਾਰਕੁਸ਼ੀ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਭਾਜਪਾ ਦੀ ਸੰਸਦ ਮੈਬਰ ਅਤੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋ ਬਣਾਈ ਗਈ ਐਮਰਜੈਂਸੀ ਫਿਲਮ ਪੰਜਾਬ ਦੇ ਵੱਖ-ਵੱਖ ਸਹਿਰਾਂ ਦੇ ਸਿਨੇਮਾ ਘਰਾਂ ਵਿੱਚ ਲੱਗਣ ਜਾ ਰਹੀ ਹੈ. ਇਸ ਫਿਲਮ ਦੀਆ ਟਿਕਟਾ ਵੀ ਬੁੱਕ ਹੋਣੀਆ ਸੁਰੂ ਹੋ ਗਈਆ ਹਨ. ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਇਸ ਫਿਲਮ ਨੂੰ ਪਹਿਲਾਂ ਵੀ ਪੰਜਾਬ ਵਿੱਚ ਲੱਗਣ ਤੋ ਰੋਕਣ ਲਈ ਸਿੱਖ ਕੌਮ ਵੱਲੋ ਭਾਰੀ ਰੋਸ ਜਤਾਇਆ ਗਿਆ ਸੀ.
ਇਨਾ ਸ਼ਬਦਾਂ ਦਾ ਪ੍ਰਗਟਾਵਾ ਪੰਥਕ ਸੇਵਕ ਜਥਾ ਤੇ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਕਰਦਿਆਂ ਕਿਹਾ ਗਿਆ ਕਿ ਕਿਉਕਿ ਇਸ ਫਿਲਮ ਅੰਦਰ 1984 ਵਿੱਚ ਸਿੱਖਾ ਦੇ ਪਾਵਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਕਈ ਹੋਰ ਧਾਰਮਿਕ ਅਸਥਾਨਾਂ ਉੱਤੇ ਕੀਤੇ ਗਏ ਮਾਰੂ ਹਮਲੇ ਅਤੇ ਸਿੱਖ ਕਤਲੇਆਮ / ਨਸਲਕੁਸ਼ੀ ਨੂੰ ਦਬਾ ਕੇ ਸਿੱਖ ਕੌਮ ਦੇ ਵਿਰੋਧੀ ਏਜੰਡੇ ਤਹਿਤ ਕੌਮ ਨੂੰ ਬਦਨਾਮ ਕੀਤਾ ਗਿਆ ਹੈ. ਇਸ ਦੇ ਨਾਲ ਹੀ ਫਿਲਮ ਵਿੱਚ ਸਿੱਖਾ ਦੇ ਕੌਮੀ ਸਹੀਦ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ.
ਜਿਸ ਤਰ੍ਹਾਂ ਇਹ ਫਿਲਮ ਬੰਗਲਾਦੇਸ਼ ਅੰਦਰ ਲਗਣ ਤੋਂ ਬੈਨ ਕਰ ਦਿੱਤੀ ਗਈ ਹੈ ਓਸੇ ਤਰਜ ਤੇ ਇਸ ਫਿਲਮ ਨੂੰ ਪੰਜਾਬ ਸਰਕਾਰ ਵੱਲੋ ਪੰਜਾਬ ਵਿੱਚ ਲੱਗਣ ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ, ਜੇਕਰ ਪੰਜਾਬ ਸਰਕਾਰ ਵੱਲੋ ਰੋਕ ਨਾ ਲਗਾਈ ਗਈ ਤਾਂ ਸਾਡੇ ਵੱਲੋ ਇਸ ਫਿਲਮ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਵਿੱਚ ਨਹੀ ਚੱਲਣ ਦਿੱਤਾ ਜਾਵੇਗਾ.