(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਦੀ ਭਰਜਾਈ, ਨਿੱਕੇ ਭਰਾ ਸ. ਕੁਲਵੰਤ ਸਿੰਘ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਸਖਸੀਅਤਾਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਬੀਬੀ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਕੀਤੀ। ਬੀਬੀ ਗੁਰਪ੍ਰੀਤ ਕੌਰ ਨਮਿਤ ਅਰਦਾਸ ਸਮਾਗਮ 27 ਅਕਤੂਬਰ ਨੂੰ ਗੁਰਦੁਆਰਾ ਸਾਹਿਬ, ਪਿੰਡ ਧੰਗੇੜਾ ਵਿਖੇ ਹੋਵੇਗਾ।
ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸ਼ਾਹਬਾਜ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਸ. ਤਲਵਿੰਦਰ ਸਿੰਘ ਬੁੱਟਰ, ਬਾਬਾ ਸ਼ਿੰਦਰ ਸਿੰਘ ਕਾਰ-ਸੇਵਾ ਦਿੱਲੀ ਵਾਲੇ, ਬਾਬਾ ਮੱਖਣ ਸਿੰਘ ਕਾਰ-ਸੇਵਾ ਦਿੱਲੀ ਵਾਲੇ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਗਿਆਨੀ ਪਰਣਾਮ ਸਿੰਘ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਜਮੇਰ ਸਿੰਘ ਅਤੇ ਸ. ਚਰਨ ਸਿੰਘ ਐਮ.ਡੀ. ਮਲਕੀਤ ਕੰਬਾਈਨ ਨੇ ਵੀ ਬੀਬੀ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ‘ਤੇ ਸ. ਭਗਵੰਤ ਸਿੰਘ ਧੰਗੇੜਾ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।