Fbi Report On Sikh’s : ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਹੋ ਸਕਦਾ ਹਮਲਾ: ਐਫ਼ਬੀਆਈ

SHARE:

ਅਮੈਰਿਕਨ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ: ਵਿੰਨੀ ਬੈਕਨ

(ਮਨਪ੍ਰੀਤ ਸਿੰਘ ਖਾਲਸਾ)

ਵਿਦੇਸ਼ਾਂ ਅੰਦਰ ਕੀਤੇ ਗਏ ਸਿੱਖਾਂ ਦੇ ਕਤਲ ਅਤੇ ਕਤਲ ਦੀ ਕੋਸ਼ਿਸ਼ ਨੂੰ ਦੇਖਦਿਆਂ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਐਫ਼.ਬੀ.ਆਈ ਵਲੋਂ ਸਿੱਖ ਪੰਥ ਨੂੰ ਹਿੰਸਾ (ਬਾਹਰੀ ਵਿਅਕਤੀਆਂ ਵਲੋਂ ਹਮਲਾ) ਦੇ ਖਤਰੇ ਦੀ ਚੇਤਾਵਨੀ ਜਾਰੀ ਕਰਦਿਆਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਐਫ਼.ਬੀ.ਆਈ. ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਫਿਲਹਾਲ ਖਤਰੇ ਬਾਰੇ ਤਸਦੀਕ ਨਹੀਂ ਕੀਤੀ ਜਾ ਸਕੀ ਪਰ ਹਾਲਾਤ ਦੀ ਨਜ਼ਾਕਤ ਨੂੰ ਵੇਖਦਿਆਂ ਲਾਅ ਐਨਫੋਰਸਮੈਂਟ ਏਜੰਸੀਆਂ ਨਾਲ ਭਾਈਵਾਲੀ ਤਹਿਤ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਭਾਈਚਾਰੇ ਨੂੰ ਸੁਚੇਤ ਰਹਿਣ ਦਾ ਸੱਦਾ ਦਿਤਾ ਗਿਆ ਹੈ ਅਤੇ ਕਿਸੇ ਵੀ ਕਿਸਮ ਦੀ ਸ਼ੱਕੀ ਸਰਗਰਮੀ ਮਹਿਸੂਸ ਹੋਣ ’ਤੇ ਪੁਲਿਸ ਨਾਲ ਸੰਪਰਕ ਕਰਨ ਦੀ ਹਦਾਇਤ ਦਿਤੀ ਗਈ ਹੈ।

ਇਥੇ ਦਸਣਾ ਬਣਦਾ ਹੈ ਕਿ ਇਸ ਵਾਰ ਯੂਬਾ ਸਿਟੀ ਵਿਖੇ ਨਗਰ ਕੀਰਤਨ ਅਤੇ ਹੋਰ ਧਾਰਮਿਕ ਸਮਾਗਮ ਪਹਿਲੀ ਨਵੰਬਰ ਤੋਂ 3 ਨਵੰਬਰ ਤੱਕ ਹੋਣਗੇ। ਦੂਜੇ ਪਾਸੇ ਕੈਲੇਫੋਰਨੀਆ ਦੇ ਫਰੀਮੌਂਟ ਸ਼ਹਿਰ ਵਿਚ ਮੇਅਰ ਦੀ ਚੋਣ ਲੜ ਰਹੇ ਉਮੀਦਵਾਰ ਵਿੰਨੀ ਬੈਕਨ ਨੇ ਗੁਰਦਵਾਰਾ ਸਾਹਿਬ ਵਿਖੇ ਸੀਸ ਨਿਵਾਇਆ ਅਤੇ ਹਿੰਦੂ ਅਮੈਰਿਕਨ ਫਾਊਂਡੇਸ਼ਨ ਵੱਲੋਂ ਸਿੱਖਾਂ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੇਅਰ ਦੀ ਚੋਣ ਜਿੱਤਣ ਮਗਰੋਂ ਉਹ ਸ਼ਹਿਰ ਦੇ ਪਾਰਕ ਦਾ ਨਾਂ ਭਾਈ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਰੱਖਣਗੇ।

Gambhir Car Associate Motion Ads Motion Ads
अभी-अभी

Horoscope

Weather

और पढ़ें