Breaking News
BIT Sindri : उड़ान फेलोशिप 2026 में 24 टीमों ने पेश किए नवाचार के प्रस्ताव, चयनित विद्यार्थियों को 10 महीने तक मिलेगी आर्थिक सहायता Germany : ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ Chandigarh : ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ Delhi : ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ Delhi : ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ Jamshedpur Heart Safe City : ‘दिल धड़कने दो’ अभियान की शुरुआत, जमशेदपुर में 100 AED मशीनें लगाने का लक्ष्य
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Germany : ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ

SHARE:

ਮਨਪ੍ਰੀਤ ਸਿੰਘ ਖਾਲਸਾ।

ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੱਖ ਫੈਡਰੇਸ਼ਨ ਜਰਮਨੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਪੰਥਕ ਆਗੂਆਂ ਨੇ ਕਿਹਾ ਕਿ ਭਾਈ ਜਸਪਾਲ ਸਿੰਘ ਮੰਝਪੁਰ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹੱਕਾਂ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਨ੍ਹਾਂ ਪੰਥਕ ਸੇਵਾਵਾਂ ਕਾਰਨ ਉਨ੍ਹਾਂ ਨੂੰ ਜੇਲ੍ਹ ਵਿੱਚ ਕਾਲ ਕੋਠੜੀਆਂ ਦਾ ਸਫ਼ਰ ਵੀ ਕਰਨਾ ਪਿਆ। ਇਸ ਦੌਰਾਨ ਭਾਈ ਮੰਝਪੁਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਨੇਕਾਂ ਮੁਸ਼ਕਲਾਂ ਅਤੇ ਔਕੜਾਂ ਦਾ ਸਾਹਮਣਾ ਕਰਨਾ ਪਿਆ, ਪਰ ਉਨ੍ਹਾਂ ਨੇ ਕਦੇ ਵੀ ਪੰਥਕ ਸੇਵਾਵਾਂ ਅਤੇ ਆਪਣੇ ਸੰਘਰਸ਼ ਤੋਂ ਮੂੰਹ ਨਹੀਂ ਮੋੜਿਆ।

Gambhir Car Associate Motion Ads

ਓਨ੍ਹਾ ਦਸਿਆ ਭਾਈ ਜਸਪਾਲ ਸਿੰਘ ਮੰਝਪੁਰ ਨੇ ਵਕਾਲਤ ਦੀ ਸਿੱਖਿਆ ਹਾਸਲ ਕਰਨ ਉਪਰੰਤ ਜਿੱਥੇ ਆਪਣੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵਕੀਲ ਵਜੋਂ ਸੇਵਾਵਾਂ ਨਿਭਾਈਆਂ, ਉੱਥੇ ਹੀ ਸਰਕਾਰ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਪੈਰਵੀ ਵੀ ਪੂਰੀ ਸਿਦਕ ਅਤੇ ਸਿਦਤ ਨਾਲ ਕਰਦੇ ਆ ਰਹੇ ਹਨ। ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਭਾਈ ਜਗਤਾਰ ਸਿੰਘ ਜੱਗੀ ਜੌਹਲ ਅਤੇ ਹੋਰ ਅਨੇਕਾਂ ਨੌਜਵਾਨਾਂ ਦੇ ਮਾਮਲਿਆਂ ਵਿੱਚ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਕਾਨੂੰਨੀ ਚਾਰਾਜੋਈ ਇਸ ਦਾ ਪ੍ਰਮੁੱਖ ਉਦਾਹਰਨ ਹੈ।

ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ ਅਤੇ ਭਾਈ ਅਮਰਜੀਤ ਸਿੰਘ ਮੰਗੂਪੁਰ, ਬੱਬਰ ਖਾਲਸਾ ਜਰਮਨੀ ਵੱਲੋਂ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਬੱਬਰ, ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਹਰਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਵੱਲੋਂ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਅੰਤ ਵਿਚ ਪੰਥਕ ਆਗੂਆਂ ਨੇ ਕਿਹਾ ਕਿ ਮਾਤਾ ਜਗਦੀਸ਼ ਕੌਰ ਜੀ ਦਾ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਦੁੱਖ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर