Amritsar : ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਿਆਨੀ ਰਘਬੀਰ ਸਿੰਘ ਵਲੋਂ ਗਹਿਰੀ ਸੰਵੇਦਨਾ ਪ੍ਰਗਟ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 1978 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਲਈ ਸ਼ਹੀਦ ਹੋਏ ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1978 ਦੇ ਸਾਕੇ ਵਿਚ ਭਾਈ ਫੌਜਾ ਸਿੰਘ ਦੀ ਸ਼ਹਾਦਤ ਤੋਂ ਬਾਅਦ ਡੇਢ ਦਹਾਕੇ ਦੇ ਲਗਪਗ ਚੱਲੇ ਸਿੱਖ ਸੰਘਰਸ਼ ਦੌਰਾਨ ਹਕੂਮਤ ਦੇ ਅਸਹਿ ਜਬਰ ਅਤੇ ਸਖਤੀ ਦੇ ਬਾਵਜੂਦ ਬੀਬੀ ਅਮਰਜੀਤ ਕੌਰ ਨੇ ਬੱਬਰ ਖਾਲਸਾ ਜਥੇਬੰਦੀ ਅਤੇ ਹੋਰ ਸੰਘਰਸ਼ਸ਼ੀਲ ਧਿਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਪੰਥਕ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦੇ ਜੀਵਨ ਵਿਚੋਂ ਅਠ੍ਹਾਰਵੀਂ ਸਦੀ ਦੇ ਸਿੱਖ ਇਤਿਹਾਸ ਦੀਆਂ ਪੁਰਾਤਨ ਸਿੱਦਕਵਾਨ ਸਿੱਖ ਬੀਬੀਆਂ ਦੀ ਝਲਕ ਦਿਖਾਈ ਦਿੰਦੀ ਸੀ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ਨਾਲ ਪੰਥਕ ਸੇਵਾ ਦੇ ਖੇਤਰ ਵਿਚ ਵੱਡਾ ਘਾਟਾ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀ ਅਮਰਜੀਤ ਕੌਰ ਦਾ ਸੰਘਰਸ਼ੀ ਜੀਵਨ ਤੇ ਸੇਵਾ ਆਉਣ ਵਾਲੀਆਂ ਸਿੱਖ ਪੀੜ੍ਹੀਆਂ, ਖਾਸ ਕਰਕੇ ਸਿੱਖ ਬੀਬੀਆਂ ਲਈ ਪ੍ਰੇਰਨਾ ਸਰੋਤ ਰਹੇਗਾ। ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਬੀਬੀ ਅਮਰਜੀਤ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪੰਥਕ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

अभी-अभी

Horoscope

Weather

और पढ़ें