Guru Nanak Jayanti In Delhi : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

SHARE:

(ਨਵੀਂ ਦਿੱਲੀ ਤੋ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ ਜਿਥੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਹੋਇਆ ਜਿਥੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

Gambhir Car Associate Motion Ads Motion Ads

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਸਿੱਖ ਭਾਈਚਾਰੇ ਨਾਲ ਬਹੁਤ ਧੱਕੇਸ਼ਾਹੀ ਹੋ ਰਹੀ ਹੈ। ਉਹਨਾਂ ਕਿਹਾ ਕਿ ਸਾਡੇ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਤੇ ਸਰਕਾਰਾਂ ਸਾਡੀ ਗੱਲ ਨਹੀਂ ਸੁਣ ਰਹੀਆਂ ਭਾਵੇਂ ਉਹ ਕੇਂਦਰ ਸਰਕਾਰ ਹੋਵੇ, ਦਿੱਲੀ ਦੀ ਸਰਕਾਰ ਹੋਵੇ ਜਾਂ ਪੰਜਾਬ ਦੀ ਸਰਕਾਰ ਹੋਵੇ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੇ ਭਾਵਨਾਤਮਕ ਭਾਵਨਾਵਾਂ ਵਿਚ ਵਹਿ ਕੇ ਆਪਣੀ ਕੌਮ ਵਾਸਤੇ ਬਦਲੇ ਲੈਣ ਦੇ ਕੰਮ ਕੀਤੇ ਪਰ ਅੱਜ ਸਜ਼ਾਵਾਂ ਪੂਰੀਆਂ ਹੋਣ ਦੇ ਅਨੇਕਾਂ ਸਾਲਾਂ ਬਾਅਦ ਵੀ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ। ਸਮਾਗਮ ਦੌਰਾਨ ਮੰਚ ਸੰਚਾਲਨ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ।

ਸਮਾਗਮ ਵਿਚ ਅਹਿਮ ਸਮਾਜਿਕ, ਰਾਜਨੀਤਕ ਤੇ ਧਾਰਮਿਕ ਸ਼ਖਸੀਅਤਾਂ ਤੋਂ
ਇਲਾਵਾ ਦਿੱਲੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

अभी-अभी

Horoscope

Weather

और पढ़ें