(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਦੇ ਵਿਦਿਆਰਥੀਆਂ ਨੇ ਬੀਤੀ 15 ਤਰੀਕ ਨੂੰ ਗੁਰੂ ਨਾਨਕ ਪਬਲਿਕ ਸਕੂਲ, ਪੰਜਾਬੀ ਬਾਗ ਵਿਖੇ ਕਰਵਾਏ ਗਏ ਅੰਤਰ ਸਕੂਲ ਗੁਰਬਾਣੀ ਮੁਕਾਬਲੇ ‘ਅੰਮ੍ਰਿਤ ਧੁਨ, ਗੁਰੂ ਰਾਮਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ’ ਵਿੱਚ ਭਾਗ ਲਿਆ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਨੇ ਭਾਗ ਲੈਣ ਵਾਲੇ 9 ਸਕੂਲਾਂ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ।
ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਦਸਿਆ ਕਿ ਇਹ ਪ੍ਰਾਪਤੀ ਸਾਡੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਪ੍ਰਤਿਭਾ ਅਤੇ ਟੀਮ ਭਾਵਨਾ ਨੂੰ ਦਰਸਾਉਂਦੀ ਹੈ। ਅਸੀਂ ਪੂਰੀ ਟੀਮ ਨੂੰ ਉਨ੍ਹਾਂ ਦੇ ਬੇਮਿਸਾਲ ਪ੍ਰਦਰਸ਼ਨ ਲਈ ਵਧਾਈ ਦਿੰਦੇ ਹਾਂ ਅਤੇ ਭਵਿੱਖ ਦੇ ਮੁਕਾਬਲਿਆਂ ਵਿੱਚ ਲਗਾਤਾਰ ਸਫਲਤਾ ਦੀ ਕਾਮਨਾ ਕਰਦੇ ਹਾਂ।