Breaking News
Jamshedpur Bar Association : अधिवक्ताओं ने झारखंड हाईकोर्ट में उठाई कल्याण योजनाओं की मांग, मेडिकल इंश्योरेंस और पेंशन पर हुई चर्चा Jamshedpur : साकची में रंगारंग सांस्कृतिक कार्यक्रमों के साथ मनाया गया तीज महोत्सव, समाजसेवी रानी गुप्ता ने की अगुवाई Jamshedpur : अपर्णा गुहा बनीं महिला फुटबॉल महासंघ की आंतरिक शिकायत समिति की संयोजक Jamshedpur : झामुमो संपर्क कार्यालय में दिवंगत मंत्री सुदित्य कुमार सोनू को दी गई श्रद्धांजलि Jamshedpur : सुदिव्य कुमार सोनू के आकस्मिक निधन पर पूर्व मुख्यमंत्री रघुवर दास और विधायक पूर्णिमा ने जताया गहरा शोक Sikh Fedration Uk : ਸਿੱਖ ਮਸਲਿਆਂ ’ਤੇ ਵਾਅਦੇ ਨਾ ਨਿਭਾਏ ਤਾਂ ਯੂਕੇ ਦੇ ਲੇਬਰ ਪਾਰਟੀ ਨੂੰ ਚੋਣਾਂ ’ਚ ਭੁਗਤਣਾ ਪਵੇਗਾ ਖ਼ਮਿਆਜ਼ਾ : ਦਬਿੰਦਰਜੀਤ ਸਿੰਘ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Haryana/Amritsar : ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

SHARE:

ਮਨਪ੍ਰੀਤ ਸਿੰਘ ਖਾਲਸਾ.

ਹਰਿਆਣਾ ਦੇ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੀਤੀ ਰਾਤ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਮੰਗਾਂ ਲਈ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾ ਰਹੀ ਸਿੱਖ ਸੰਗਤ ਨਾਲ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਕੁਝ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟਾਇਆ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ ਹੀ ਲੋਕਾਂ ਦੇ ਲੋਕਤੰਤਰੀ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ। ਕਿਸੇ ਵੀ ਮਾਮਲੇ ਦਾ ਹੱਲ ਤਾਕਤ ਦੀ ਵਰਤੋਂ ਜਾਂ ਲਾਠੀਆਂ ਵਰ੍ਹਾ ਕੇ ਨਹੀਂ, ਸਗੋਂ ਗੱਲਬਾਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੰਗਤਾਂ ’ਤੇ ਗੱਡੀ ਚੜ੍ਹਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜੁਆਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਪੰਥ ਹਮੇਸ਼ਾਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਸੱਚ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਅਜਿਹੇ ਮਾਮਲਿਆਂ ਦਾ ਹੱਲ ਵੀ ਸ਼ਾਂਤਮਈ ਤੇ ਸੰਵਿਧਾਨਕ ਢੰਗ ਨਾਲ ਹੀ ਹੋਣਾ ਚਾਹੀਦਾ ਹੈ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਤੁਰੰਤ ਗਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ, ਤਾਂ ਜੋ ਮਾਮਲਾ ਹੋਰ ਨਾ ਵਧੇ ਅਤੇ ਸਿੱਖ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸੰਗਤ ਨਾਲ ਧੱਕੇਸ਼ਾਹੀ ਦੀ ਵਰਤੋਂ ਕਿਸੇ ਵੀ ਹਾਲਤ ਵਿਚ ਮਸਲੇ ਦਾ ਹੱਲ ਨਹੀਂ ਹੋ ਸਕਦੀ। ਸਰਕਾਰ ਨੂੰ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਨਿਰਪੱਖਤਾ, ਪਾਰਦਰਸ਼ਤਾ ਅਤੇ ਸੰਵਾਦ ਦੀ ਨੀਤੀ ਅਪਣਾਉਣੀ ਚਾਹੀਦੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर