(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਚਿਊਟ ਦੇ ਸਹਿਯੋਗ ਨਾਲ ਰੋਟਰੀ ਕਲੱਬ ਅਤੇ ਸਪਾਈਨ ਹੈਲਥ ਚੈਕਅੱਪ ਕੈਂਪ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਵਿੱਚ ਉੱਘੇ ਡਾਕਟਰਾਂ ਦੀ ਟੀਮ ਨੇ ਆ ਕੇ ਮਰੀਜਾਂ ਦਾ ਮੁਆਇਨਾ ਕੀਤਾ ਅਤੇ ਬਿਨਾਂ ਕਿਸੇ ਫੀਸ ਦੇ ਉਨ੍ਹਾਂ ਨੂੰ ਸਲਾਹ ਵੀ ਦਿੱਤੀ। ਰਾਜੌਰੀ ਗਾਰਡਨ ਵਿਚ ਸੰਗਤ ਦੀ ਸਿਹਤ ਦਾ ਖਿਆਲ ਰੱਖਣਾ ਜ਼ਰੂਰੀ ਹੈ, ਜਿਸ ਲਈ ਗੁਰਦੁਆਰਾ ਸਾਹਿਬ ਵਿਚ ਚੱਲ ਰਹੀ ਡਿਸਪੈਂਸਰੀ ਵਿਚ ਸੰਗਤ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਡਾਕਟਰਾਂ ਦੀ ਸਲਾਹ ‘ਤੇ ਸੰਗਤ ਨੂੰ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ।

ਡਿਸਪੈਂਸਰੀ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੋਟਰੀ ਕਲੱਬ ਅਤੇ ਹੋਰ ਵੱਡੇ ਹਸਪਤਾਲਾਂ ਦੇ ਸਹਿਯੋਗ ਨਾਲ ਸਮੇਂ-ਸਮੇਂ ‘ਤੇ ਸਿਹਤ ਜਾਂਚ ਕੈਂਪ ਵੀ ਲਗਾਏ ਜਾਂਦੇ ਹਨ. ਇਸੇ ਲੜੀ ਤਹਿਤ ਗੁਰਦੁਆਰਾ ਸਾਹਿਬ ਵਿਖੇ ਰੀੜ੍ਹ ਦੀ ਹੱਡੀ ਦੀ ਜਾਂਚ ਅਤੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ। ਕੈਂਪ ਲਗਾਉਣ ਵਿੱਚ ਡਿਸਪੈਂਸਰੀ ਦੇ ਚੇਅਰਮੈਨ ਹਰਜੀਤ ਸਿੰਘ ਰਾਜਾ ਬਖਸ਼ੀ, ਪ੍ਰੀਤ ਪ੍ਰਤਾਪ ਸਿੰਘ ਅਤੇ ਸੁਪਰ ਸਪੈਸ਼ਲਿਸਟ ਕਲੀਨਿਕ ਦੇ ਚੇਅਰਮੈਨ ਅਜੀਤ ਸਿੰਘ ਮਾਂਗੇ ਦਾ ਵੀ ਪੂਰਾ ਸਹਿਯੋਗ ਰਿਹਾ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version