(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ ‘ਤੇ ਲੱਗੀ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਵੀ ਆਖਿਆ ਹੈ ਕਿ ਚਾਰਜ ਫ਼੍ਰੇਮ ਕਰਨ ਤੋਂ ਪਹਿਲਾਂ ਦੀ ਕਾਰਵਾਈ ਜਾਰੀ ਰਹੇਗੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਆਪਣਾ ਜੁਆਬ ਦਾਖਿਲ ਨਹੀਂ ਕੀਤਾ ਹੈ ਤੇ ਅਗਲੀ ਸੁਣਵਾਈ ਤਕ ਜੁਆਬ ਦਾਖਿਲ ਕਰਵਾਣ ਦੀ ਉੱਮੀਦ ਹੈ। ਅਦਾਲਤ ਅੰਦਰ ਚ ਰਹੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।