Breaking News
Jamshedpur Firing Case Big Succes : टीटू शर्मा और मनोज सरकार गिरफ्तार, बिंदल मॉल फायरिंग की साजिश पर पुलिस का शिकंजा Jamshedpur : टाटा मोटर्स में बोनस समझौता – 14.03% बोनस, अधिकतम ₹87,543 और औसत ₹53,787 Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Indore Sikh Hulchul : ਧਰਮ ਯੁੱਧ ਮੋਰਚੇ ਦੇ ਏਜੰਡੇ ਵਿੱਚ ਪੰਥਕ ਤੇ ਪੰਜਾਬ ਦੇ ਭਖਦੇ ਮਸਲੇ ਸ਼ਾਮਲ ਕੀਤੇ ਜਾਣ : ਪੰਥਕ ਜਥੇਬੰਦੀਆਂ ਇੰਦੌਰ

SHARE:

ਮਨਪ੍ਰੀਤ ਸਿੰਘ ਖਾਲਸਾ.

ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਸੰਕੇਤ ਦਿੱਤਾ ਗਿਆ ਸੀ ਕਿ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰੱਖਿਆ ਲਈ ਜਲਦ ਹੀ ਧਰਮ ਯੁੱਧ ਮੋਰਚਾ ਸ਼ੁਰੂ ਕੀਤਾ ਜਾ ਸਕਦਾ ਹੈ। ਇਸੇ ਸੰਦਰਭ ਵਿੱਚ ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਪਣੇ ਸੁਝਾਅ ਅਤੇ ਬੇਨਤੀਆਂ ਜਾਰੀ ਕਰਦਿਆਂ ਅਪੀਲ ਕੀਤੀ ਹੈ ਕਿ ਮੋਰਚੇ ਦੇ ਏਜੰਡੇ ਵਿੱਚ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇ। ਜਥੇਬੰਦੀਆਂ ਵੱਲੋਂ ਜਾਰੀ ਬਿਆਨ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕਾਂ, ਬੰਦੀ ਸਿੰਘਾਂ ਦੀ ਰਿਹਾਈ, ਕਥਿਤ ਨਕਲੀ ਪੁਲਿਸ ਮੁਕਾਬਲਿਆਂ, ਗੈਂਗਸਟਰਵਾਦ ਦੀ ਆੜ ਹੇਠ ਸਿੱਖ ਨੌਜਵਾਨਾਂ ਉੱਤੇ ਦਰਜ ਕੀਤੇ ਜਾ ਰਹੇ ਮਾਮਲਿਆਂ, ਨਸ਼ਿਆਂ ਦੇ ਵੱਧ ਰਹੇ ਪ੍ਰਸਾਰ, 1984 ਦੇ ਸਿੱਖ ਕਤਲੇਆਮ, ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਫੌਜੀ ਹਮਲੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ, ਅਨੰਦਪੁਰ ਸਾਹਿਬ ਦੇ ਮਤੇ, ਕਿਸਾਨੀ ਮਸਲਿਆਂ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਸਬੰਧਤ ਮਸਲਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ਾਂ ਵਿੱਚ ਮਾਰੇ ਗਏ ਸਿੱਖ ਆਗੂਆਂ, ਸਿੱਖ ਨੌਜਵਾਨਾਂ ਉੱਤੇ ਦਰਜ ਕੀਤੇ ਗਏ ਕੇਸਾਂ, ਵਾਤਾਵਰਨ ਪ੍ਰਦੂਸ਼ਣ, ਪੰਜਾਬ ਵਿੱਚ ਵੱਧ ਰਹੇ ਨਸ਼ਿਆਂ, ਨੌਜਵਾਨੀ ਦੇ ਪਰਵਾਸ ਅਤੇ ਹੋਰ ਸਮਾਜਿਕ ਤੇ ਧਾਰਮਿਕ ਮਸਲਿਆਂ ਉੱਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ, ਸੰਤ-ਮਹਾਂਪੁਰਖ, ਨਿਹੰਗ ਸਿੰਘ ਜਥੇਬੰਦੀਆਂ, ਮਿਸ਼ਨਰੀ ਸੰਸਥਾਵਾਂ, ਧਰਮੀ ਫੌਜੀ, ਸਾਬਕਾ ਫੌਜੀ, ਰਾਗੀ ਜਥੇ, ਪ੍ਰਚਾਰਕ, ਵਿਦਵਾਨ, ਮਨੁੱਖੀ ਅਧਿਕਾਰ ਸੰਗਠਨ, ਵਕੀਲ, ਪੱਤਰਕਾਰ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੂੰ ਇਕ ਮੰਚ ‘ਤੇ ਇਕੱਠਾ ਕਰਕੇ ਸਾਂਝੀ ਰਣਨੀਤੀ ਉਲੀਕੀ ਜਾਵੇ। ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਅਤੇ ਵਿਦੇਸ਼ਾਂ ਵਿੱਚ ਵਸਦੀ ਸੰਗਤ ਨੂੰ ਵੀ ਇਸ ਮੋਰਚੇ ਨਾਲ ਜੋੜਿਆ ਜਾਣਾ ਚਾਹੀਦਾ ਹੈ।

Gambhir Car Associate Gambhir Car Associate Motion Ads Motion Ads

ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਅਕਾਲੀ ਆਗੂਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸੰਗਤ ਨੂੰ ਨਾਲ ਲੈ ਕੇ ਇਸ ਲਹਿਰ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਇੰਦੌਰ ਦੀਆਂ ਸਿੱਖ ਪੰਥਕ ਜਥੇਬੰਦੀਆਂ ਨੇ ਆਸ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚੀ ਪੰਥਕ ਸ਼ਕਤੀ ਨੂੰ ਇੱਕ ਮੰਚ ‘ਤੇ ਇਕੱਠਾ ਕਰਕੇ ਕੌਮ ਅਤੇ ਪੰਜਾਬ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਅਤੇ ਸ਼ਾਂਤਮਈ ਸੰਘਰਸ਼ ਨੂੰ ਅੱਗੇ ਵਧਾਇਆ ਜਾ ਸਕੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर