ਜਮਸ਼ੇਦਪੁਰ:
ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੇ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਸਮਰਥਨ ‘ਚ ਚੋਣ ਪ੍ਰਚਾਰ ਕਰਨ ਲਈ ਮਨਜੀਤ ਸਿੰਘ ਗਿੱਲ ਵੀ ਜਮਸ਼ੇਦਪੁਰ ਤੋਂ ਰਵਾਨਾ ਹੋ ਗਏ ਹਨ. ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੰਤਰੀ ਅਤੇ ਰੰਗਰੇਟਾ ਮਹਾਂਸਭਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਗਿੱਲ ਵੀ ਇਸ ਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਸਮਰਥਨ ਵਿੱਚ ਪੰਜਾਬ ਜਾ ਰਹੇ ਹਨ.
ਪੰਜਾਬ ਵਿੱਚ ਭਾਜਪਾ ਦੀ ਲੋਕਪ੍ਰਿਅਤਾ ਵੱਧ ਰਹੀ ਹੈ: ਗਿੱਲ
ਇਸ ਸੰਦਰਭ ਵਿੱਚ ਜਾਣਕਾਰੀ ਦਿੰਦਿਆਂ ਸ. ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਲੋਕਪ੍ਰਿਅਤਾ ਵੱਧ ਰਹੀ ਹੈ ਅਤੇ ਇਸ ਵਾਰ ਜਲੰਧਰ ਸੀਟ ਤੋਂ ਇੰਦਰ ਇਕਬਾਲ ਦੀ ਜਿੱਤ ਯਕੀਨੀ ਬਣਾਉਣ ਲਈ ਅਸੀਂ ਸਾਰੇ ਦਿਨ ਰਾਤ ਮਿਹਨਤ ਕਰਾਂਗੇ. ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਾਂ ਨੂੰ ਪਾਰਟੀ ਵਿੱਚ ਹੀ ਨਹੀਂ, ਸਗੋਂ ਦੇਸ਼ ਦੀਆਂ ਵੱਖ-ਵੱਖ ਕਮੇਟੀਆਂ ਅਤੇ ਕਮਿਸ਼ਨਾਂ ਵਿੱਚ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ, ਜਿਸ ਦਾ ਉਪ ਚੋਣਾਂ ’ਤੇ ਕਾਫੀ ਅਸਰ ਪਵੇਗਾ.