(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

“ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ, ਪਰੰਤੂ ਕੁਝ ਲੋਕ ਆਪਣੀ ਸੋਚ ਅਨੁਸਾਰ ਫੈਸਲਾ ਪ੍ਰਭਾਵਿਤ ਕਰਨ ਦੇ ਮੰਤਵ ਨਾਲ ਸਿੰਘ ਸਾਹਿਬਾਨ ਨੂੰ ਨਸੀਹਤਾਂ ਦੇ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹਾ ਨਿੱਜੀ ਤੌਰ ਤੇ ਮੰਗ ਪੱਤਰ ਦੇਣ ਨਾਲ ਅਤੇ ਮੀਡੀਆ ਰਾਹੀਂ ਕੀਤਾ ਜਾ ਰਿਹਾ ਹੈ।

ਇਸ ਵਰਤਾਰੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੰਘ ਸਾਹਿਬਾਨ ਦੀ ਜਾਣੇ-ਅਣਜਾਣੇ ਵਿੱਚ ਤੌਹੀਨ ਹੋ ਰਹੀ ਹੈ, ਕਿਉਂਕਿ ਕਿਸੇ ਵੀ ਮਾਮਲੇ ਵਿੱਚ ਫੈਸਲਾ ਲੈਣ ਲਈ ਜਥੇਦਾਰ ਸਾਹਿਬਾਨ ਅਜ਼ਾਦ ਤੇ ਖੁਦਮੁਖਤਿਆਰ ਹਨ ਅਤੇ ਉਹ ਇਤਿਹਾਸ, ਰਵਾਇਤਾਂ ਅਤੇ ਮਰਯਾਦਾ ਦੀ ਸੇਧ ਵਿੱਚ ਫੈਸਲਾ ਲੈਣ ਦੇ ਸਮਰੱਥ ਹਨ।
ਮੈਂ ਪੰਥਕ ਧਿਰਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਸੰਜੀਦਾ ਮਸਲੇ ਵਿੱਚ ਸੰਜਮ ਰੱਖਿਆ ਜਾਵੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਦਾ ਸਤਿਕਾਰ ਰੱਖਿਆ ਜਾਵੇ ਅਤੇ ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਨਿੱਜੀ ਸ਼ਖ਼ਸੀਅਤ ਉੱਪਰ ਕਿਸੇ ਕਿਸਮ ਦੇ ਸਵਾਲ ਨਾ ਉਠਾਏ ਜਾਣ।”

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version