WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Ludhyana : ਗੁਰੂ ਸਾਹਿਬਾਨ ਖ਼ਿਲਾਫ਼ ਭੱਦੀ ਭਾਸ਼ਾ ਵਰਤਣ ਵਾਲੇ ਚੇਤਨ ਸ਼ਰਮਾ ਨੂੰ ਕੋਰਟ ਦਾ ਝਟਕਾ

SHARE:

ਅਗਾਊਂ ਜ਼ਮਾਨਤ ਖ਼ਾਰਜ, ਗ੍ਰਿਫ਼ਤਾਰੀ ਲਈ ਕਾਨੂੰਨੀ ਸ਼ਿਕੰਜਾ ਕੱਸਣ ਦੀ ਤਿਆਰੀ : ਐਡਵੋਕੇਟ ਸਾਹਨੀ

ਮਨਪ੍ਰੀਤ ਸਿੰਘ ਖਾਲਸਾ।

ਗੁਰੂ ਸਾਹਿਬਾਨ ਬਾਰੇ ਕਥਿਤ ਤੌਰ ’ਤੇ ਭੱਦੀ ਅਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਲੁਧਿਆਣਾ ਸਦਰ ਥਾਣੇ ਵਿੱਚ ਜੁਲਾਈ ਮਹੀਨੇ ਦਰਜ ਹੋਏ ਮਾਮਲੇ ’ਚ ਨਾਮਜ਼ਦ ਚੇਤਨ ਸ਼ਰਮਾ ਨੂੰ ਵੱਡਾ ਝਟਕਾ ਲੱਗਾ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਘਰੋਂ ਫਰਾਰ ਹੋਏ ਚੇਤਨ ਸ਼ਰਮਾ ਵੱਲੋਂ ਲੁਧਿਆਣਾ ਸੈਸ਼ਨ ਕੋਰਟ ਵਿੱਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਅਦਾਲਤ ਨੇ 1 ਸਤੰਬਰ ਨੂੰ ਖਾਰਜ ਕਰ ਦਿੱਤਾ। ਸਿੱਖ ਲੀਗਲ ਵਿੰਗ ਪੰਜਾਬ ਦੇ ਚੇਅਰਮੈਨ ਅਤੇ ਪੰਥਕ ਵਕੀਲ ਐਡਵੋਕੇਟ ਗੁਰਜਿੰਦਰ ਸਿੰਘ ਸਾਹਨੀ ਵੱਲੋਂ ਜ਼ਮਾਨਤ ਦਾ ਸਖ਼ਤ ਵਿਰੋਧ ਕੀਤਾ ਗਿਆ।

Gambhir Car Associate Motion Ads Motion Ads

ਅਦਾਲਤ ਵਿੱਚ ਬਹਿਸ ਕਰਦਿਆਂ ਐਡਵੋਕੇਟ ਸਾਹਨੀ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਚੇਤਨ ਸ਼ਰਮਾ ਦੀ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੈ, ਤਾਂ ਜੋ ਮਾਮਲੇ ਪਿੱਛੇ ਕਿਸੇ ਸਾਜ਼ਿਸ਼ ਜਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਹੋਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਅਨੁਸਾਰ ਅਜਿਹੀ ਇਤਰਾਜ਼ਯੋਗ ਸ਼ਬਦਾਵਲੀ ਜਾਣਬੁੱਝ ਕੇ ਵਰਤ ਕੇ ਦੋ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰਨ ਅਤੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੇ ਅਗਾਊਂ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ।

ਓਨ੍ਹਾ ਦਸਿਆ ਕਿ ਕੋਰਟ ਵੱਲੋਂ ਪਹਿਲਾਂ 31 ਅਗਸਤ ਅਤੇ ਫਿਰ 1 ਸਤੰਬਰ ਨੂੰ ਫੈਸਲੇ ਲਈ ਤਾਰੀਖ਼ ਦਿੱਤੀ ਗਈ। 1 ਸਤੰਬਰ ਨੂੰ ਅਦਾਲਤ ਨੇ ਚੇਤਨ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਐਡਵੋਕੇਟ ਸਾਹਨੀ ਨੇ ਕਿਹਾ ਕਿ ਹੁਣ ਪੁਲਿਸ ’ਤੇ ਦਬਾਅ ਬਣਾਇਆ ਜਾਵੇਗਾ ਕਿ ਚੇਤਨ ਸ਼ਰਮਾ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਚੇਤਨ ਸ਼ਰਮਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਜ਼ਮਾਨਤ ਲਈ ਪਹੁੰਚ ਕੀਤੀ ਜਾਂਦੀ ਹੈ ਤਾਂ ਉੱਥੇ ਵੀ ਇਸਦਾ ਕਾਨੂੰਨੀ ਤੌਰ ’ਤੇ ਸਖ਼ਤ ਵਿਰੋਧ ਕੀਤਾ ਜਾਵੇਗਾ।

ਐਡਵੋਕੇਟ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਸਿੱਖ ਧਰਮ, ਗੁਰੂ ਸਾਹਿਬਾਨ ਅਤੇ ਸਿੱਖ ਭਾਵਨਾਵਾਂ ਬਾਰੇ ਇਤਰਾਜ਼ਯੋਗ ਜਾਂ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਲਈ ਸ਼ਿਕਾਇਤਾਂ ਦਰਜ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਧਰਮ ਬਾਰੇ ਭੱਦੀ ਭਾਸ਼ਾ ਵਰਤਣ ਵਾਲਿਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਲਈ ਕਾਨੂੰਨੀ ਲੜਾਈ ਜਾਰੀ ਰੱਖੀ ਜਾਵੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर